Friday, November 15, 2024
HomePunjabਪੰਜਾਬ ਸਰਕਾਰ ਬਣਾਏਗੀ ਕੋਵਿਡ ਕੰਟਰੋਲ ਰੂਮ, CM ਮਾਨ ਨੇ ਕਿਹਾ- ਲੋਕ ਜਨਤਕ...

ਪੰਜਾਬ ਸਰਕਾਰ ਬਣਾਏਗੀ ਕੋਵਿਡ ਕੰਟਰੋਲ ਰੂਮ, CM ਮਾਨ ਨੇ ਕਿਹਾ- ਲੋਕ ਜਨਤਕ ਥਾਵਾਂ ‘ਤੇ ਮਾਸਕ ਪਹਿਨਣ

ਚੰਡੀਗੜ੍ਹ: ਕੋਰੋਨਾ ਨੇ ਚੀਨ ਸਮੇਤ ਪੂਰੀ ਦੁਨੀਆ ਵਿੱਚ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਤੋਂ ਬਾਅਦ ਭਾਰਤ ਨੇ ਹੁਣ ਤੋਂ ਦੇਸ਼ ‘ਚ ਸਖਤੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰਾਂ ਵੀ ਚੌਕਸ ਹੋ ਗਈਆਂ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੋਵਿਡ ਸਮੀਖਿਆ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਕੋਰੋਨਾ ਨਾਲ ਲੜਨ ਲਈ ਇੱਕ ਕੋਵਿਡ ਕੰਟਰੋਲ ਰੂਮ ਵੀ ਸਥਾਪਿਤ ਕਰੇਗੀ। ਇਸ ਤੋਂ ਇਲਾਵਾ ਸੀਐਮ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਮੇਂ-ਸਮੇਂ ‘ਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਲੋਕਾਂ ਨੂੰ ਜਨਤਕ ਥਾਵਾਂ ‘ਤੇ ਵੀ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਹਰ ਸਾਵਧਾਨੀ ਵਰਤਣੀ ਚਾਹੀਦੀ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਇੱਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਸੀ, ਜਿਸ ਵਿੱਚ ਪੀਐਮ ਮੋਦੀ ਨੇ ਸਾਰੇ ਰਾਜਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਲੋਕਾਂ ਨੂੰ ਜਨਤਕ ਥਾਵਾਂ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments