ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬ ਸਿੱਖਿਆ ਬੋਰਡ ਦੇ ਸਿਲੇਬਸ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਸਿੱਖਿਆ ਬੋਰਡ ਅਤੇ ਸਰਕਾਰ ਇਸ ਬਾਰੇ ਵਿਚਾਰ ਕਰ ਰਹੀ ਹੈ।
ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਕਿਸਾਨ ਸੰਘਰਸ਼ ਨੂੰ ਸਿੱਖਿਆ ਬੋਰਡ ਵਿੱਚ ਸਿਲੇਬਸ ਵਜੋਂ ਸ਼ਾਮਲ ਕਰਕੇ ਬੱਚਿਆਂ ਨੂੰ ਪੜ੍ਹਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਮਝ ਆ ਸਕੇ ਕਿ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਕਿਸ ਤਰ੍ਹਾਂ ਲੜਾਈ ਲੜੀ।