ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ‘ਤੇ ਆਪਣਾ ਸਾਮਾਨ ਇਕੱਠਾ ਕਰਨ ਦੀ ਉਡੀਕ ਕਰ ਰਹੇ ਯਾਤਰੀਆਂ ਦੇ ਸਬਰ ਦਾ ਬੰਨ੍ਹ ਟੁੱਟਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਏਅਰਪੋਰਟ ਮੈਨੇਜਮੈਂਟ ਦਾ ਕਹਿਣਾ ਹੈ ਕਿ ਸਾਮਾਨ ਦੇ ਬੈਕਲਾਗ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਜੇਕਰ ਜ਼ਮੀਨੀ ਪੱਧਰ ‘ਤੇ ਦੇਖਿਆ ਜਾਵੇ ਤਾਂ ਸਮੱਸਿਆ ਦੇ ਹੱਲ ਲਈ ਕਈ ਦਿਨ ਲੱਗ ਸਕਦੇ ਹਨ।
ਬਰਫੀਲੇ ਤੂਫਾਨ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਪੀਅਰਸਨ ਏਅਰਪੋਰਟ ਦੇ ਬੁਲਾਰੇ ਟੋਰੀ ਨੇ ਕਿਹਾ ਕਿ ਟਰਮੀਨਲ 3 ‘ਤੇ ਬੈਗੇਜ ਬੈਲਟ ਖਰਾਬ ਹੋਣ ਕਾਰਨ ਸਮੱਸਿਆ ਹੋਰ ਵਧ ਗਈ ਹੈ। ਇਸ ਤੋਂ ਇਲਾਵਾ ਛੁੱਟੀਆਂ ਕਾਰਨ ਸਟਾਫ਼ ਦੀ ਘਾਟ ਨੇ ਵੀ ਯਾਤਰੀਆਂ ਦੀਆਂ ਮੁਸ਼ਕਲਾਂ ਵਧਾਉਣ ਦਾ ਕੰਮ ਕੀਤਾ ਹੈ।