ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਗਸ਼ਤ ਕਰ ਰਹੇ ਵਾਹਨ ਦੇ ਖੱਡ ‘ਚ ਡਿੱਗਣ ਕਾਰਨ ਤਿੰਨ ਜਵਾਨਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ”ਦੁਖਦਾਈ ਖਬਰ ਮਿਲੀ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਗਸ਼ਤ ਦੌਰਾਨ ਇਕ ਵਾਹਨ ਡੂੰਘੀ ਖੱਡ ‘ਚ ਡਿੱਗ ਗਿਆ। ਦੇ 3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਔਖੀ ਘੜੀ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹਿੰਮਤ ਬਖਸ਼ੇ।
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਜਵਾਨਾਂ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਗੱਡੀ ਡੂੰਘੀ ਖੱਡ ‘ਚ ਡਿੱਗਣ ਦੀ ਦੁਖਦ ਖ਼ਬਰ ਮਿਲੀ…3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ ਹੈ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਔਖੇ ਸਮੇਂ ‘ਚ ਹੌਂਸਲਾ-ਹਿੰਮਤ ਪ੍ਰਦਾਨ ਕਰਨ…
— Bhagwant Mann (@BhagwantMann) January 11, 2023
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ ‘ਚ ਕੰਟਰੋਲ ਰੇਖਾ ਨੇੜੇ ਫੌਜ ਦਾ ਇਕ ਵਾਹਨ ਫਿਸਲ ਕੇ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਹਾਦਸੇ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਹਾਲਾਂਕਿ ਤਿੰਨਾਂ ਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ।