ਜਲੰਧਰ : ਪੰਜਾਬ ‘ਚ ਟਰੇਨ ‘ਚ ਸਫਰ ਕਰਨ ਵਾਲਿਆਂ ਲਈ ਇਹ ਬੇਹੱਦ ਅਹਿਮ ਖਬਰ ਹੈ। ਜੇਕਰ ਤੁਸੀਂ ਐਤਵਾਰ ਯਾਨੀ ਕੱਲ੍ਹ ਨੂੰ ਟਰੇਨ ‘ਚ ਸਫਰ ਕਰ ਰਹੇ ਹੋ ਤਾਂ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੱਲ੍ਹ ਨੂੰ ਕਿਸਾਨ ਪੰਜਾਬ ਵਿੱਚ ਰੇਲਾਂ ਦੇ ਪਹੀਏ ਜਾਮ ਕਰਨ ਜਾ ਰਹੇ ਹਨ। ਕਿਸਾਨ ਪੰਜਾਬ ਦੇ ਵੱਖ-ਵੱਖ ਰੇਲਵੇ ਟ੍ਰੈਕਾਂ ‘ਤੇ ਤਿੰਨ ਘੰਟੇ ਤੱਕ ਧਰਨਾ ਦੇਣਗੇ।
ਦੱਸ ਦਈਏ ਕਿ 29 ਜਨਵਰੀ ਨੂੰ ਸੂਬੇ ਦੇ 12 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਕਿਸਾਨਾਂ ਵੱਲੋਂ ਰੇਲ ਗੱਡੀਆਂ ਨੂੰ 3 ਘੰਟੇ ਲਈ ਰੋਕਿਆ ਜਾਵੇਗਾ। ਜਿਸ ਵਿੱਚ ਜਲੰਧਰ ਅਤੇ ਕਪੂਰਥਲਾ, ਜਲੰਧਰ ਕੈਂਟ, ਅੰਮ੍ਰਿਤਸਰ ਦੇਵੀਦਾਸਪੁਰਾ (ਜੰਡਿਆਲਾ ਗੁਰੂ), ਗੁਰਦਾਸਪੁਰ ਰੇਲਵੇ ਸਟੇਸ਼ਨ, ਤਰਨਤਾਰਨ ਖਡੂਰ ਸਾਹਿਬ ਸਟੇਸ਼ਨ, ਪੱਟੀ ਸਟੇਸ਼ਨ, ਤਰਨਤਾਰਨ ਰੇਲਵੇ ਸਟੇਸ਼ਨ, ਗੁਰਦਾਸਪੁਰ ਬਟਾਲਾ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਬਸਤੀ ਟਾਂਕਾ ਵਾਲੀ, ਗੁਰ ਹਰੀ ਸਰਾਏ, ਮੋਗਾ ਸਟੇਸ਼ਨ ਸ਼ਾਮਲ ਹਨ। , ਮੁਕਤਸਰ ਮਲੋਟ ਰੇਲਵੇ ਸਟੇਸ਼ਨ, ਫਾਜ਼ਿਲਕਾ ਰੇਲਵੇ ਸਟੇਸ਼ਨ, ਮਾਨਸਾ ਰੇਲਵੇ ਸਟੇਸ਼ਨ, ਹੁਸ਼ਿਆਰਪੁਰ ਟਾਂਡਾ ਰੇਲਵੇ ਸਟੇਸ਼ਨ ਅਤੇ ਲੁਧਿਆਣਾ ਰੇਲਵੇ ਸਟੇਸ਼ਨ।