ਵਿਧਾਨ ਸਭਾ ਚੋਣਾਂ ਦੀ ਤਿਆਰੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਾਲ ਰਹੀ ਹੈ। ਇਸ ਵਿਚਕਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਖੁਦ ਉਨ੍ਹਾਂ ਦੀ ਭੈਣ ਸਾਹਣੇ ਆਈ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਨਵਜੋਤ ਸਿੱਧੂ ਉੱਤੇ ਗੰਭੀਰ ਇਲਜ਼ਾਮ ਲਾਏ ਹਨ। ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੇ ਨਵਜੋਤ ਸਿੱਧੂ ਦੁਆਰਾ ਪਰਿਵਾਰ ‘ਤੇ ਜ਼ਿਆਦਤੀ ਕਰਨ ਦੇ ਇਲਜ਼ਾਮ ਲਗਾਏ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ 1986 ‘ਚ ਸਿੱਧੂ ਨੇ ਮੇਰੀ ਮਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਸੀ। ਬਾਅਦ ਵਿੱਚ 1989 ‘ਚ ਰੇਲਵੇ ਸਟੇਸ਼ਨ ਤੇ ਮਾਂ ਦੀ ਲਾਸ਼ ਲਾਵਾਰਿਸ ਹਾਲਾਤ ‘ਚ ਮਿਲੀ ਸੀ। ਭੈਣ ਸੁਮਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਪੈਸੇ, ਜਾਇਦਾਦ ਦੇ ਲਈ ਪਰਿਵਾਰ ਨੂੰ ਬਰਬਾਦ ਕੀਤਾ। ਇੰਨਾ ਹੀ ਨਹੀਂ ਸਿੱਧੂ ਪਰਿਵਾਰ ਦੇ ਦੁੱਖ-ਸੁੱਖ ‘ਚ ਕਦੇ ਸ਼ਾਮਲ ਨਹੀਂ ਹੋਇਆ। ਸਿੱਧੂ ਨੇ ਮੈਨੂੰ ਮਿਲਣ ਤੱਕ ਤੋਂ ਇਨਕਾਰ ਕਰ ਦਿੱਤਾ| ਸੁਮਨ ਤੂਰ ਨੇ ਕਿਹਾ ਕਿ ਉਹ 20 ਜਨਵਰੀ ਨੂੰ ਮਿਲਣ ਗਈ ਸੀ ਪਰ ਸਿੱਧੂ ਨੇ ਬੂਹੇ ਤੱਕ ਨਹੀਂ ਖੋਲ੍ਹੇ।