ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ ਦੀਆਂ ਨਵੀਂ ਗਾਈਡਲਾਈਨ ਨੂੰ ਲੈ ਕੇ ਬਵਾਲ ਮਚ ਗਿਆ ਹੈ। ਦਰਅਸਲ, ਬੈਂਕ ਨੇ ਤਿੰਨ ਮਹੀਨੇ ਦੀ ਗਰਭਵਤੀ ਮਹਿਲਾ ਸਟਾਫ ਨੂੰ ਆਪਣੇ ਦਫਤਰ ਆਉਣ ਤੋਂ ਮਨ੍ਹਾ ਕਰ ਦਿੱਤਾ ਹੈ।
ਬੈਂਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਅਜਿਹੀਆਂ ਔਰਤਾਂ ਅਸਥਾਈ ਤੌਰ ‘ਤੇ ਦਫ਼ਤਰ ਵਿੱਚ ਕੰਮ ਕਰਨ ਲਈ ਅਨਫਿਟ ਹਨ।
ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਸਟੇਟ ਬੈਂਕ ਦੇ ਇਸ ਦਿਸ਼ਾ-ਨਿਰਦੇਸ਼ ਨੂੰ ਪੱਖਪਾਤੀ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਟਵਿੱਟਰ ‘ਤੇ ਨੋਟਿਸ ਦੀ ਕਾਪੀ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸਟੇਟ ਬੈਂਕ ਆਫ ਇੰਡੀਆ ਨੇ 3 ਮਹੀਨੇ ਤੋਂ ਵੱਧ ਗਰਭਵਤੀ ਔਰਤਾਂ ਨੂੰ ਸੇਵਾ ‘ਚ ਸ਼ਾਮਲ ਹੋਣ ਤੋਂ ਰੋਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ‘ਅਸਥਾਈ ਤੌਰ ‘ਤੇ ਅਯੋਗ ਕਰਾਰ ਦਿੱਤਾ ਹੈ।
ਦੱਸ ਦੇਈਏ ਕਿ ਇਹ ਪੱਖਪਾਤੀ ਅਤੇ ਗੈਰ-ਕਾਨੂੰਨੀ ਹੈ। ਅਸੀਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਇਸ ਮਹਿਲਾ ਵਿਰੋਧੀ ਨਿਯਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।