ਦਿੱਲੀ ਪੁਲਿਸ ਨੇ ਸੋਮਵਾਰ ਨੂੰ ਸਮਰਕ ਮਲਿਕ ਨੂੰ ਗ੍ਰਿਫਤਾਰ ਕੀਤਾ, ਜਿਸ ਨੇ ਇੱਕ ਸਾਢੇ ਤਿੰਨ ਸਾਲ ਦੀ ਬੱਚੀ ਤੇ ਕਾਰ ਚੜਾ ਦਿੱਤੀ ਸੀ। ਸਮਰਕ ਭਾਰਤੀ ਹਵਾਈ ਸੈਨਾ ਦੇ ਕੈਪਟਨ ਭਰਤ ਮਲਿਕ ਦਾ ਪੁੱਤਰ ਹੈ ਅਤੇ ਐਮਿਟੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਕਾਰ ਅਤੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਸ਼ਾਮ ਦੇ ਵਾਲੇ ਪੁਲਿਸ ਨੂੰ ਆਰਐਮਐਲ ਹਸਪਤਾਲ ਤੋਂ ਸੂਚਨਾ ਮਿਲੀ ਕਿ ਸਾਢੇ ਤਿੰਨ ਸਾਲ ਦੀ ਬੱਚੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ। ਲੜਕੀ ਦੀ ਮਾਂ ਘਰਾਂ ਵਿੱਚ ਕੰਮ ਕਰਦੀ ਹੈ। ਉਸ ਦੀ ਸ਼ਿਕਾਇਤ ’ਤੇ ਪੁਲਿਸ ਨੇ ਸਮਰਕ ਖ਼ਿਲਾਫ਼ ਆਈਪੀਸੀ ਦੀ ਧਾਰਾ 279/304ਏ ਤਹਿਤ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਇਹ ਵੀ ਦੱਸਿਆ ਕਿ ਸਮਰਕ ਹੀ ਜ਼ਖਮੀ ਬੱਚੀ ਅਤੇ ਉਸਦੇ ਮਾਤਾ-ਪਿਤਾ ਨੂੰ ਪਹਿਲਾਂ ਦਿੱਲੀ ਕੈਂਟ ਹਸਪਤਾਲ, ਡੀਡੀਯੂ ਹਸਪਤਾਲ ਅਤੇ ਫਿਰ ਆਰਐਮਐਲ ਹਸਪਤਾਲ ਲੈ ਗਿਆ, ਪਰ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ