ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕਰਨਗੇ। ਉਹ ਸਵੇਰੇ 8.30 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ । ਹੋਲੇ ਮੁਹੱਲੇ ਦੇ ਮੌਕੇ ਤੇ ਆਪਣੀ ਹਾਜ਼ਰੀ ਲਗਵਾਉਣਗੇ। ਇਸ ਦੌਰਾਨ ਮੁਖ ਮੰਤਰੀ ਭਗਵੰਤ ਮਾਨ ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਵੀ ਚੈੱਕ ਕਰਨਗੇ |
ਦੱਸਿਆ ਜਾ ਰਿਹਾ ਹੈ ਕਿ 21 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਸਾਰੇ ਅਧਿਕਾਰੀਆਂ ਨੂੰ ਸਭ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਹਨ ।CM ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਹੋਵੇਗੀ ।
ਸ਼੍ਰੀ ਆਨੰਦਪੁਰ ਸਾਹਿਬ
ਸੂਬਾ ਸਰਕਾਰ ਵਲੋਂ ਹਰ ਸਾਲ ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ-ਮੁਹੱਲੇ ਲਈ ਖਾਸ ਪ੍ਰਬੰਧ ਕੀਤੇ ਜਾਂਦੇ ਹਨ । ਹੋਲਾ-ਮੁਹੱਲਾ 8 ਮਾਰਚ ਤੋਂ 10 ਮਾਰਚ ਤੱਕ ਜਾਰੀ ਰਹੇਗਾ । ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਵੀ ਸੰਗਤਾਂ ਆਉਂਦੀਆਂ ਹਨ। ਸਾਰੇ ਪ੍ਰਬੰਧਾਂ ਅਤੇ ਸਹੂਲਤਾਂ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਨੂੰ ਸੌਂਪੀ ਜਾ ਚੁੱਕੀ ਹੈ।