Friday, November 15, 2024
HomePunjabਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ

ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ

ਗੁਰਦਸਪੂਰ (ਰਾਘਵ): ਗੁਰਦਾਸਪੁਰ ਦੇ ਬਟਾਲਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਵੱਧ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ। ਕਾਦੀ ਤੋਂ ਬਟਾਲਾ ਵੱਲ ਆ ਰਹੀ ਇੱਕ ਬੱਸ ਸ਼ਾਹਬਾਦ ਮੋੜ ‘ਤੇ ਬੇਕਾਬੂ ਹੋ ਕੇ ਉਡੀਕ ਘਰ ਦੇ ਸ਼ੈੱਡ ਨਾਲ ਟਕਰਾ ਗਈ। ਜਾਣਕਾਰੀ ਮੁਤਾਬਕ ਸ਼ਾਹਬਾਦ ਪਿੰਡ ਦੇ ਮੋੜ ‘ਤੇ ਇੱਕ ਸਕੂਟਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬੱਸ ਵੇਟਿੰਗ ਰੂਮ ਦੇ ਸ਼ੈੱਡ ਨਾਲ ਟਕਰਾ ਗਈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਘਟਨਾ ਵਿੱਚ ਮਰਨ ਵਾਲਿਆਂ ਵਿੱਚ ਇੱਕ ਬੱਸ ਡਰਾਈਵਰ ਵੀ ਸ਼ਾਮਲ ਹੈ।

ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਗੁਰਦਾਸਪੁਰ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਉੱਤੇ ਦੁੱਖ ਜਤਾਉਦੇ ਹੋਏ ਲਿਖਿਆ ਕਿ ‘ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ…ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ ‘ਤੇ ਨੇ…ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ…ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।’

RELATED ARTICLES

LEAVE A REPLY

Please enter your comment!
Please enter your name here

Most Popular

Recent Comments