ਜਲੰਧਰ (ਸਾਹਿਬ): ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਨੇ ਜਲੰਧਰ ਦੇ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਸੰਤ ਨਿਰੰਜਨ ਦਾਸ ਮਹਾਰਾਜ ਤੋਂ ਅਸ਼ੀਰਵਾਦ ਲਿਆ। ਦੱਸ ਦੇਈਏ ਕਿ ਸੰਤ ਨਿਰੰਜਨ ਦਾਸ ਦਾ ਅਸ਼ੀਰਵਾਦ ਲੈਣ ਲਈ ਕਈ ਸੀਨੀਅਰ ਆਗੂ ਡੇਰਾ ਬੱਲਾਂ ਵਿਖੇ ਪਹੁੰਚ ਚੁੱਕੇ ਹਨ। ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੀਨੀਅਰ ‘ਆਪ’ ਆਗੂ ਰਾਘਵ ਚੱਢਾ ਅਤੇ ਹੋਰਾਂ ਦੇ ਨਾਂ ਸ਼ਾਮਲ ਹਨ।
- ਰਾਘਵ ਚੱਢਾ ਨੇ ਕਿਹਾ ਕਿ ਅੱਜ ਮੈਨੂੰ ਸੱਚਖੰਡ ਡੇਰਾ ਬੱਲਾਂ ਵਿਖੇ ਮਹਾਂਪੁਰਖ ਬਾਬਾ ਨਿਰੰਜਨ ਦਾਸ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਉਨ੍ਹਾਂ ਨਾਲ ਅਧਿਆਤਮ ਉੱਤੇ ਵਿਚਾਰ ਚਰਚਾ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਖੁਦ ਨੂੰ ਖੁਸ਼ਕਿਸਮਤ ਮਹਿਸੂਸ ਕੀਤਾ। ਉਨ੍ਹਾਂ ਕਿਹਾ ਕਿ ਡੇਰਾ ਬੱਲਾਂ ਰਵਿਦਾਸੀਏ ਭਾਈਚਾਰੇ ਨਾਲ ਜੁੜਿਆ ਹੋਇਆ ਹੈ ਤੇ ਜਲੰਧੜ ਦੇ ਸਾਰੇ ਹੀ ਉਮੀਦਵਾਰ ਰਵਿਦਾਸੀਏ ਭਾਈਚਾਰੇ ਨਾਲ ਹੀ ਜੁੜੇ ਹੋਏ ਹਨ, ਜਿਨ੍ਹਾਂ ਵਿਚ ਅਕਾਲੀ ਦਲ ਵੱਲੋਂ ਮਹਿੰਦਰ ਸਿੰਘ ਕੇਪੀ, ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਭਾਜਪਾ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਆਮ ਆਦਮ ਪਾਰਟੀ ਵੱਲੋਂ ਪਵਨ ਕੁਮਾਰ ਟੀਨੂੰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।