ਚੰਡੀਗੜ੍ਹ (ਸਾਹਿਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਦੌਲਤ ਦੀ ਮੁੜ ਵੰਡ’ ਬਾਰੇ ਦਿੱਤੇ ਬਿਆਨ ਦੀ ਨਿੰਦਾ ਕੀਤੀ ਹੈ, ਜੋ ਉਨ੍ਹਾਂ ਨੇ ਰਾਜਸਥਾਨ ਵਿਚ ਇਕ ਚੋਣ ਰੈਲੀ ਵਿਚ ਦਿੱਤਾ ਸੀ। ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਸਨ, ਜਿਸ ਨਾਲ ”ਫਿਰਕੂ ਨਫਰਤ” ਫੈਲਦੀ ਹੋਵੇ।
- ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਬਿਆਨ ਫਿਰਕੂ ਤਣਾਅ ਅਤੇ ਵੰਡ ਨੂੰ ਵਧਾਉਂਦੇ ਹਨ ਅਤੇ ਰਾਸ਼ਟਰੀ ਏਕਤਾ ਲਈ ਨੁਕਸਾਨਦੇਹ ਹਨ। ਉਨ੍ਹਾਂ ਅਜਿਹੇ ਬਿਆਨਾਂ ਨੂੰ ਅਣਉਚਿਤ ਅਤੇ ਅਸਵੀਕਾਰਨਯੋਗ ਕਰਾਰ ਦਿੱਤਾ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੇ ਭਾਸ਼ਣਾਂ ਤੋਂ ਬਚਣ ਦੀ ਅਪੀਲ ਕੀਤੀ।
- ਇਸ ਮਾਮਲੇ ਵਿੱਚ ਬਾਦਲ ਨੇ ਅੱਗੇ ਕਿਹਾ ਕਿ ਅਜਿਹੇ ਬਿਆਨ ਸਿਰਫ਼ ਸਮਾਜ ਵਿੱਚ ਨਫ਼ਰਤ ਪੈਦਾ ਕਰਦੇ ਹਨ ਅਤੇ ਦੇਸ਼ ਦੀ ਵਿਭਿੰਨਤਾ ਅਤੇ ਸਦਭਾਵਨਾ ਨੂੰ ਖ਼ਤਰੇ ਵਿੱਚ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਨੇਤਾਵਾਂ ਨੂੰ ਅਜਿਹੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਨਤੀਜਿਆਂ ਬਾਰੇ ਸੋਚਣਾ ਚਾਹੀਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਰਾਜਸਥਾਨ ਦੇ ਬਾਂਸਵਾੜਾ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਾਂਗਰਸ ਦੀ ਯੋਜਨਾ ਲੋਕਾਂ ਦੀ ਮਿਹਨਤ ਦੀ ਕਮਾਈ ਅਤੇ ਕੀਮਤੀ ਚੀਜ਼ਾਂ ਨੂੰ “ਘੁਸਪੈਠੀਆਂ” ਅਤੇ “ਵਧੇਰੇ ਬੱਚਿਆਂ ਵਾਲੇ ਲੋਕਾਂ” ਨੂੰ ਦੇਣ ਦੀ ਹੈ।