ਬਲੁਰਘਾਟ (ਪੱਛਮੀ ਬੰਗਾਲ) (ਸਾਹਿਬ) : : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਜਨਤਾ ਨੂੰ ‘ਗੁੰਮਰਾਹ’ ਕਰਨ ਅਤੇ ਵੋਟ ਬੈਂਕ ਦੀ ਰਾਜਨੀਤੀ ਲਈ ‘ਘੁਸਪੈਠੀਆਂ ਦਾ ਰੈੱਡ ਕਾਰਪੇਟ ਸਵਾਗਤ’ ਕਰਨ ਦਾ ਦੋਸ਼ ਲਗਾਇਆ।
- ਬਲੂਰਘਾਟ ‘ਚ ਇਕ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸ਼ਾਹ ਨੇ ਕਿਹਾ, ”ਬੰਗਾਲ ‘ਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਇੱਥੇ ਮੇਰੀ ਪਹਿਲੀ ਰੈਲੀ ‘ਚ ਮੈਂ ਦੇਖਿਆ ਕਿ TMC ਸਰਕਾਰ ਭੂਪਤੀਨਗਰ ਬੰਬ ਧਮਾਕੇ ਦੇ ਮਾਮਲੇ ‘ਚ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ NIA ਅਫਸਰਾਂ ਵਿਰੁੱਧ ਕੇਸ ਦਰਜ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਮਮਤਾ ਬੈਨਰਜੀ ਦੀ ਸਰਕਾਰ ਨਾ ਸਿਰਫ਼ ਘੁਸਪੈਠੀਆਂ ਨੂੰ ਸੁਰੱਖਿਆ ਦੇ ਰਹੀ ਹੈ, ਸਗੋਂ ਉਨ੍ਹਾਂ ਲਈ ਰੈੱਡ ਕਾਰਪੇਟ ਵੀ ਵਿਛਾ ਰਹੀ ਹੈ। ਇਹ ਸਪੱਸ਼ਟ ਤੌਰ ‘ਤੇ ਵੋਟ ਬੈਂਕ ਲਈ ਕੀਤਾ ਜਾ ਰਿਹਾ ਹੈ। ਸ਼ਰਨਾਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਨਾਗਰਿਕਤਾ ਦਿੱਤੀ ਜਾਣੀ ਚਾਹੀਦੀ ਹੈ।
- ਸ਼ਾਹ ਨੇ ਜ਼ੋਰ ਦੇ ਕੇ ਕਿਹਾ ਕਿ ਘੁਸਪੈਠੀਆਂ ਦੇ ਮੁੱਦੇ ‘ਤੇ ਮਮਤਾ ਸਰਕਾਰ ਦਾ ਰਵੱਈਆ ਦੇਸ਼ ਦੇ ਹਿੱਤ ‘ਚ ਨਹੀਂ ਹੈ। “ਇਹ ਸਰਕਾਰ ਘੁਸਪੈਠੀਆਂ ਨੂੰ ਹੱਲਾਸ਼ੇਰੀ ਦੇ ਕੇ ਦੇਸ਼ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਰਹੀ ਹੈ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਆਪਣੇ ਵੋਟ ਬੈਂਕ ਨੂੰ ਮਜ਼ਬੂਤ ਕਰਨ ਲਈ ਸਾਰੀਆਂ ਨੈਤਿਕਤਾਵਾਂ ਨੂੰ ਪਾਸੇ ਰੱਖ ਦਿੱਤਾ।”