ਅੰਮ੍ਰਿਤਸਰ (ਸਾਹਿਬ): – ਪੰਜਾਬ ਦੇ ਅੰਮ੍ਰਿਤਸਰ ‘ਚ ਅਜਨਾਲਾ ਦੇ ਪਿੰਡ ਕੰਦੋਵਾਲੀਆ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਤਨੀ ਨਾਲ ਹੋਈ ਬੇਇਨਸਾਫੀ ਦਾ ਬਦਲਾ ਲੈਣ ਲਈ ਇਕ ਨੌਜਵਾਨ ਨੇ ਦਰਿੰਦਗੀ ਦਿਖਾਂਦੀਆਂ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਵਰਗਾ ਖੌਫਨਾਕ ਕਦਮ ਚੁੱਕਿਆ।
- ਇਹ ਡਰਾਉਣੀ ਕਹਾਣੀ ਅੰਮ੍ਰਿਤਪਾਲ ਸਿੰਘ ਦੇ ਆਲੇ-ਦੁਆਲੇ ਘੁੰਮਦੀ ਹੈ, ਜਿਸ ਨੇ ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਘਟਨਾ ਤੋਂ ਬਾਅਦ ਅੰਮ੍ਰਿਤਪਾਲ ਖੁਦ ਥਾਣੇ ਪਹੁੰਚ ਗਿਆ ਅਤੇ ਆਪਣਾ ਜੁਰਮ ਕਬੂਲ ਕਰ ਲਿਆ। ਅਗਲੇ ਦਿਨ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਓਥੇ ਹੀ ਅੰਮ੍ਰਿਤਪਾਲ ਨੇ ਅਦਾਲਤ ਵਿਚ ਖੁਲਾਸਾ ਕੀਤਾ ਕਿ ਇਸ ਘਿਨਾਉਣੇ ਕਾਰੇ ਦਾ ਕਾਰਨ ਉਸ ਦੀ ਪਤਨੀ ਨਾਲ ਹੋਈ ਬੇਇਨਸਾਫ਼ੀ ਸੀ, ਜਿਸ ਨੂੰ ਉਸ ਦੀ ਮਾਂ ਅਤੇ ਭਰਜਾਈ ਨੇ ਘਰੋਂ ਕੱਢ ਦਿੱਤਾ ਸੀ। ਇਸ ਮੰਦਭਾਗੇ ਫੈਸਲੇ ਕਾਰਨ ਉਸ ਨੇ ਇਹ ਭਿਆਨਕ ਕਦਮ ਚੁੱਕਿਆ।
- ਇਸ ਘਟਨਾ ਨੇ ਨਾ ਸਿਰਫ਼ ਇੱਕ ਪਰਿਵਾਰ ਨੂੰ ਉਜਾੜ ਦਿੱਤਾ ਹੈ ਸਗੋਂ ਸਮਾਜ ਵਿੱਚ ਮੌਜੂਦ ਪਰਿਵਾਰਕ ਤਣਾਅ ਅਤੇ ਕਲੇਸ਼ ਦੀ ਡੂੰਘਾਈ ਨੂੰ ਵੀ ਉਜਾਗਰ ਕੀਤਾ ਹੈ। ਉਕਤ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਅਨੁਸਾਰ ਇਸ ਘਟਨਾ ਦੀ ਤਫਤੀਸ਼ ਅਜੇ ਜਾਰੀ ਹੈ, ਇਹ ਆਪਸੀ ਰੰਜਿਸ਼ ਦਾ ਨਤੀਜਾ ਸੀ, ਜਿਸ ਕਾਰਨ ਇੱਕ ਵਿਅਕਤੀ ਨੂੰ ਅਜਿਹੇ ਖੌਫਨਾਕ ਰਸਤੇ ‘ਤੇ ਲੈ ਗਿਆ |