Nation Post

ਚਰਨਜੀਤ ਸਿੰਘ ਚੰਨੀ ਦੀ ਇੱਕ ਹੋਰ ਵੀਡੀਓ ਸੁਰਖੀਆਂ ‘ਚ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਪੱਤਰ ਪ੍ਰੇਰਕ : ਸਾਬਕਾ ਸੀ.ਐਮ ਅਤੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਬੀਬੀ ਜਗੀਰ ਕੌਰ ਨਾਲ ਕੀਤੀ ਹਰਕਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਹਿਲਾ ਕਮਿਸ਼ਨ ਨੇ ਇਸ ਘਿਨਾਉਣੀ ਕਾਰਵਾਈ ਦਾ ਸਖ਼ਤ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਰਾਜ ਕੌਰ ਲਾਲੀ ਗਿੱਲ ਨੇ ਵਾਇਰਲ ਵੀਡੀਓ ਨੂੰ ਲੈ ਕੇ ਡੀਜੀਪੀ ਤੱਕ ਪਹੁੰਚ ਕੀਤੀ। ਜਿਸ ਵਿੱਚ ਉਨ੍ਹਾਂ ਮਾਮਲੇ ਸਬੰਧੀ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਰਿਪੋਰਟ ਉਨ੍ਹਾਂ ਨੂੰ ਭਲਕੇ ਦੁਪਹਿਰ 2 ਵਜੇ ਤੱਕ ਯਾਨੀ 14 ਤਰੀਕ ਨੂੰ ਸੌਂਪੀ ਜਾਵੇ।

ਦਰਅਸਲ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਬੀ ਜਗੀਰ ਕੌਰ ਅਤੇ ਚੰਨੀ ਇੱਕ ਥਾਂ ਆਹਮੋ-ਸਾਹਮਣੇ ਆ ਗਏ ਸਨ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਵਿਦਾ ਹੋਣ ਸਮੇਂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਿਆ। ਹੱਥਾਂ ਨਾਲ ਠੋਡੀ ਨੂੰ ਛੂਹਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਹਿਲਾ ਕਮਿਸ਼ਨ ਨੇ ਇਸ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਕਾਰਵਾਈ ਨਹੀਂ ਹੈ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਅਜਿਹੀਆਂ ਸ਼ਿਕਾਇਤਾਂ ਮਿਲ ਚੁੱਕੀਆਂ ਹਨ। 2019 ਵਿੱਚ, ਇੱਕ ਲੜਕੀ ਨਾਲ ਉਸਦੀ ਇੱਕ ਤਸਵੀਰ ਵਾਇਰਲ ਹੋ ਰਹੀ ਸੀ। ਇਸ ਤੋਂ ਇਲਾਵਾ ਇਕ ਸੀਨੀਅਰ ਅਧਿਕਾਰੀ ਨੂੰ ਭੇਜੇ ਗਏ ਮੈਸੇਜ ਦਾ ਮਾਮਲਾ ਸਾਹਮਣੇ ਆਇਆ ਸੀ।

Exit mobile version