Nation Post

ASI ਵੱਲੋਂ ਬਲਾਤਕਾਰ ਪੀੜਤਾ ਤੋਂ ਰਿਸ਼ਵਤ ਲੈਣ ਦਾ ਮਾਮਲਾ: ਪੀੜਤ ਔਰਤ ਬੋਲੀ ਇਨਸਾਫ਼ ਨਾ ਮਿਲਿਆ ਤਾਂ ਕਰ ਲਵੇਗੀ ਖ਼ੁਦਕੁਸ਼ੀ

derabassi

ਡੇਰਾਬੱਸੀ ਵਿੱਚ ਇੱਕ 42 ਸਾਲਾ ਔਰਤ ਵੱਲੋਂ ਮਾਰਚ 2022 ਵਿੱਚ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਪੁਲਿਸ ਅਜੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਇਸ ਦੇ ਨਾਲ ਹੀ ਪੀੜਤ ਔਰਤ ਦਾ ਕਹਿਣਾ ਹੈ ਕਿ ਜੇਕਰ ਉਸ ਨੂੰ ਇਸ ਮਾਮਲੇ ਵਿੱਚ ਇਨਸਾਫ਼ ਨਾ ਮਿਲਿਆ ਤਾਂ ਉਹ ਖੁਦਕੁਸ਼ੀ ਕਰ ਲਵੇਗੀ। ਜਿਸ ਲਈ ਪੁਲਿਸ ਦੋਸ਼ੀ ਹੋਵੇਗੀ।

ਪੀੜਤ ਔਰਤ ਨੇ ਬੀਤੇ ਦਿਨ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ’ਤੇ ਦੋਸ਼ ਲਾਇਆ ਕਿ ਡੇਰਾਬੱਸੀ ਪੁਲੀਸ ਨੇ ਉਸ ਨੂੰ ਥਾਣੇ ਬੁਲਾ ਕੇ ਏਐਸਆਈ ’ਤੇ ਰਿਸ਼ਵਤ ਦੇਣ ਦੇ ਦੋਸ਼ ਹੇਠ ਉਸ ਖ਼ਿਲਾਫ਼ ਕੁੱਟਮਾਰ ਦਾ ਝੂਠਾ ਕੇਸ ਦਰਜ ਹੀ ਨਹੀਂ ਕੀਤਾ। ਸਗੋਂ ਉਸਦੇ ਖਿਲਾਫ ਝੂਠਾ ਮੁਕੱਦਮਾ ਵੀ ਦਰਜ ਕਰਵਾਇਆ ਕਿਉਂਕਿ ਉਸਨੂੰ 10 ਦਿਨ ਜੇਲ ‘ਚ ਰਹਿਣਾ ਪਿਆ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਇੱਕ ਮਹਿਲਾ ਏਐਸਆਈ ਨੇ ਬਲਾਤਕਾਰ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੇ ਨਾਮ ਉੱਤੇ ਪੀੜਤ ਮਹਿਲਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਜਦੋਂ ਮੁਲਜ਼ਮ ਏਐਸਆਈ ਰਿਸ਼ਵਤ ਦੀ ਰਕਮ ਲੈਣ ਲਈ ਪੀੜਤ ਦੇ ਘਰ ਪਹੁੰਚਿਆ ਤਾਂ ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਐਸਪੀ ਡੇਰਾਬੱਸੀ ਦਰਪਣ ਆਹਲੂਵਾਲੀਆ ਨੇ ਮਹਿਲਾ ਏਐਸਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮਾਮਲੇ ਦੀ ਅਗਲੇਰੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਜਦੋਂਕਿ ਮੁਲਜ਼ਮ ਮਹਿਲਾ ਏ.ਐਸ.ਆਈ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ।

Exit mobile version