ਜੰਮੂ (ਸਾਹਿਬ): ਜੰਮੂ-ਕਸ਼ਮੀਰ ਦੇ ਪੁੰਛ ‘ਚ ਸ਼ਨੀਵਾਰ ਸ਼ਾਮ ਹਵਾਈ ਫੌਜ ਦੇ ਵਾਹਨਾਂ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ‘ਚ 5 ਜਵਾਨ ਜ਼ਖਮੀ ਹੋ ਗਏ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਫੌਜੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਫੌਜੀ ਸ਼ਹੀਦ ਹੋ ਗਿਆ, ਜਦਕਿ ਦੂਜੇ ਫੌਜੀ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ, ਉਸ ਦਾ ਇਲਾਜ ਚੱਲ ਰਿਹਾ ਹੈ, ਜਦਕਿ ਤਿੰਨ ਜਵਾਨਾਂ ਦੀ ਹਾਲਤ ਸਥਿਰ ਹੈ।
- ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ ਸੀ, ਅੱਤਵਾਦੀਆਂ ਨੇ ਇਹ ਹਮਲਾ ਸੁਰਨਕੋਟ ਦੇ ਸਨਾਈ ਪਿੰਡ ‘ਚ ਕੀਤਾ। ਹਾਲਾਂਕਿ ਭਾਰਤੀ ਫੌਜ ਅਤੇ ਪੁਲਿਸ ਦੀ ਵਾਧੂ ਟੁਕੜੀ ਮੌਕੇ ‘ਤੇ ਭੇਜ ਦਿੱਤੀ ਗਈ ਹੈ। ਰਾਸ਼ਟਰੀ ਰਾਈਫਲਜ਼ ਦੀ ਸਥਾਨਕ ਯੂਨਿਟ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਵਾਈ ਸੈਨਾ ਦੇ ਵਾਹਨਾਂ ਨੂੰ ਸ਼ਾਹਸਿਤਰ ਨੇੜੇ ਏਅਰਬੇਸ ਦੇ ਅੰਦਰ ਸੁਰੱਖਿਅਤ ਪਹੁੰਚਾਇਆ ਗਿਆ ਹੈ।
- ਘਟਨਾ ਵਾਲੀ ਥਾਂ ‘ਤੇ ਭਾਰਤੀ ਹਵਾਈ ਸੈਨਾ ਦੀ ਗਰੁੜ ਸਪੈਸ਼ਲ ਫੋਰਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੇ ਜਵਾਨ ਇਸ ਘਟਨਾ ‘ਚ ਸ਼ਾਮਲ ਅੱਤਵਾਦੀਆਂ ਖਿਲਾਫ ਤਲਾਸ਼ੀ ਮੁਹਿੰਮ ‘ਚ ਲੱਗੇ ਹੋਏ ਹਨ।