ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਕਾਂਗਰਸ ਨੂੰ ਅਲਵਿਦਾ ਕਹਿ ਕੇ ਨਵੀਂ ਪਾਰੀ ਖੇਡਣ ਦੀ ਤਿਆਰੀ ਕਰ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਜਲਦ ਹੀ ਭਾਰਤੀ ਜਨਤਾ ਪਾਰਟੀ ਜਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਭਾਜਪਾ ਦੇ ਕਈ ਵੱਡੇ ਨੇਤਾ ਸੁਨੀਲ ਜਾਖੜ ਦੇ ਸੰਪਰਕ ‘ਚ ਹਨ। ਇੰਨਾ ਹੀ ਨਹੀਂ ਜਾਖੜ ਨੂੰ ਫਤਿਹ ਸਿੰਘ ਬਾਜਵਾ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਸੀ।
ਦੱਸ ਦੇਈਏ ਕਿ ਇੱਕ ਪਾਸੇ ਜਿੱਥੇ ਉਦੈਪੁਰ ਵਿੱਚ ਕਾਂਗਰਸ ਦਾ ਚਿੰਤਨ ਸ਼ਿਵਿਰ ਚੱਲ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਪਾਰਟੀ ਤੋਂ ਨਾਰਾਜ਼ ਸੁਨੀਲ ਜਾਖੜ ਨੇ ਲਾਈਵ ਆ ਕੇ ਆਪਣਾ ਗੁੱਸਾ ਪਾਰਟੀ ‘ਤੇ ਕੱਢਿਆ। ਉਨ੍ਹਾਂ ਅੰਬਿਕਾ ਸੋਨੀ, ਹਰੀਸ਼ ਚੌਧਰੀ ਸਮੇਤ ਕਈ ਵੱਡੇ ਆਗੂਆਂ ਨੂੰ ਨਾਲ ਲੈ ਕੇ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਸੀ। ਇਸ ਦੇ ਨਾਲ ਹੀ ਖਬਰਾਂ ਆ ਰਹੀਆਂ ਹਨ ਕਿ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।