Nation Post

BIG BREAKING: ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, HC ਨੇ ਗ੍ਰਿਫਤਾਰੀ ‘ਤੇ ਲਗਾਈ ਰੋਕ

Kumar Vishwas

Kumar Vishwas

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਦੇ ਮਾਮਲੇ ‘ਚ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਦੱਸ ਦਈਏ ਕਿ 12 ਅਪ੍ਰੈਲ ਨੂੰ ਰੋਪੜ ਪੁਲਿਸ ਵੱਲੋਂ ਕੇਜਰੀਵਾਲ ‘ਤੇ ਟਿੱਪਣੀ ਕਰਨ ਦੇ ਦੋਸ਼ ‘ਚ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਰੱਦ ਕਰਨ ਲਈ ਕੁਮਾਰ ਵਿਸ਼ਵਾਸ ਦੀ ਤਰਫੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅੱਜ ਸੁਣਵਾਈ ਮਗਰੋਂ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ।

ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਵੱਲੋਂ ਅਰਵਿੰਦ ਕੇਜਰੀਵਾਲ ‘ਤੇ ਵੱਖਵਾਦੀਆਂ ਜਥੇਬੰਦੀਆਂ ਨਾਲ ਸਬੰਧਾਂ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਰੋਪੜ ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

Exit mobile version