ਪੰਜਾਬ ਦੀ ਮਾਨ ਸਰਕਾਰ ਨੇ ਕਾਂਸਟੇਬਲ ਭਰਤੀ ਪ੍ਰੀਖਿਆ ਦੇ 4.7 ਲੱਖ ਨੌਜਵਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 4358 ਕਾਂਸਟੇਬਲ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਤੋਂ ਬਾਅਦ ਜਲਦੀ ਹੀ ਮੈਡੀਕਲ ਜਾਂਚ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ।
ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ…
ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ..
— Bhagwant Mann (@BhagwantMann) May 27, 2022
ਪੰਜਾਬ ਪੁਲਿਸ ਭਰਤੀ ਬੋਰਡ (ਪੀਪੀਆਰਬੀ) ਨੇ 25 ਅਤੇ 26 ਸਤੰਬਰ 2021 ਨੂੰ ਕਾਂਸਟੇਬਲ ਭਰਤੀ ਦੀ ਲਿਖਤੀ ਪ੍ਰੀਖਿਆ ਕਰਵਾਈ ਸੀ। ਇਹ ਪ੍ਰੀਖਿਆ ਰਾਜ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਯੋਜਿਤ ਕੀਤੀ ਗਈ ਸੀ। ਇਸ ਪ੍ਰੀਖਿਆ ਲਈ 4.7 ਲੱਖ ਤੋਂ ਵੱਧ ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।
ਪ੍ਰੀਖਿਆ ਲਈ ਅਰਜ਼ੀ ਪ੍ਰਕਿਰਿਆ 16 ਜੁਲਾਈ 2021 ਨੂੰ ਸ਼ੁਰੂ ਕੀਤੀ ਗਈ ਸੀ ਅਤੇ ਆਖਰੀ ਮਿਤੀ 22 ਅਗਸਤ 2021 ਸੀ। ਇਸ ਤੋਂ ਬਾਅਦ ਪੰਜਾਬ ‘ਚ ਚੋਣਾਂ ਦੇ ਐਲਾਨ ਅਤੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਭਰਤੀ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸੂਬੇ ਵਿੱਚ ਨਵੀਂ ਸਰਕਾਰ ਦਾ ਗਠਨ ਕੀਤਾ ਗਿਆ। ਇਨ੍ਹਾਂ ਸਾਰੇ ਕਾਰਨਾਂ ਕਰਕੇ ਭਰਤੀ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ ਸੀ। ਇਸ ਪੂਰੇ ਘਟਨਾਕ੍ਰਮ ਬਾਰੇ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਭਰਤੀ ਪ੍ਰਕਿਰਿਆ ਪੂਰੀ ਕਰਨ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਕਾਂਸਟੇਬਲ ਭਰਤੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਰੇ ਚੁਣੇ ਗਏ ਉਮੀਦਵਾਰਾਂ ਦੀ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।