ਮਾਨਸਾ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਮਾਪੇ ਦੁਖੀ ਹੋਣ ਦੇ ਨਾਲ-ਨਾਲ ਸਰਕਾਰ ਤੋਂ ਵੀ ਨਾਰਾਜ਼ ਹਨ ਅਤੇ ਸਿੱਧੂ ਦੇ ਪਿਤਾ ਨੇ ਹੁਣ ਆਪਣੇ ਇਕਲੌਤੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਇਸ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਨੂੰ ਸਰਕਾਰ ਦੀ ਨਾਕਾਮੀ ਦਾ ਨਤੀਜਾ ਦੱਸਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਪੱਤਰ ਮਾਨਸਾ ਦੇ ਐਸਐਸਪੀ ਦਫ਼ਤਰ ਵਿੱਚ ਬਾਂਧੀ ਰੇਂਜ ਦੇ ਆਈਜੀ ਨੂੰ ਸੌਂਪਿਆ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਇਸ ਘਟਨਾ ਦੀ ਜਾਂਚ ਉਨ੍ਹਾਂ ਨੂੰ ਵਿਸਥਾਰ ਨਾਲ ਕੀਤੀ ਜਾਵੇ।
ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੀਤੇ ਦਿਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਹਿੱਲ ਚੁੱਕੀ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਪੰਜਾਬੀ ਗਾਇਕ ਦੇ ਨਾਲ ਦੋ ਹੋਰ ਸਾਥੀ ਜ਼ਖਮੀ ਹੋ ਗਏ। … ਸਿੱਧੂ ਮੂਸੇਵਾਲਾ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ। ਖਬਰਾਂ ਮੁਤਾਬਕ ਉਸਦੇ ਦੂਸਰੇ ਸਾਥੀ ਦੀ ਵੀ ਮੌਤ ਹੋ ਗਈ।