ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੜ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਲਈ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਕਈ ਸੂਬਿਆਂ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਬੁੱਧਵਾਰ ਨੂੰ 24 ਘੰਟਿਆਂ ‘ਚ 30 ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 113 ਹੋ ਗਈ ਹੈ। ਇਨ੍ਹਾਂ ‘ਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਪਹੁੰਚ ਚੁੱਕੇ ਹਨ। ਇਸ ਦੌਰਾਨ ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਅਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।
ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਜਨਤਕ ਥਾਵਾਂ, ਬੱਸਾਂ, ਰੇਲ ਗੱਡੀਆਂ, ਟੈਕਸੀਆਂ, ਸਿਨੇਮਾ ਹਾਲ, ਸ਼ਾਪਿੰਗ ਮਾਲ, ਸਕੂਲਾਂ, ਕਾਲਜਾਂ ਅਤੇ ਦਫ਼ਤਰਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।