Nation Post

Big Breaking: ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਰੋਕਣ ਲਈ ਚੁੱਕਿਆ ਵੱਡਾ ਕਦਮ, ਸ਼ਿਕਾਇਤ ਲਈ ਜਾਰੀ ਕੀਤਾ ਟੋਲ ਫ੍ਰੀ ਨੰਬਰ

Bhagwant Mann

Bhagwant Mann

ਚੰਡੀਗੜ੍ਹ: ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਇਸ ਦੇ ਨਾਲ ਹੀ ਸੂਬੇ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਸ਼ਿਕੰਜਾ ਕੱਸਣ ਲਈ ਸਰਕਾਰ ਨੇ 18001802422 ‘ਤੇ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ‘ਤੇ ਫੋਨ ਕਰਕੇ ਹੁਣ ਪੰਜਾਬ ਦੇ ਲੋਕ ਮਾਈਨਿੰਗ ਖਿਲਾਫ ਸ਼ਿਕਾਇਤ ਕਰ ਸਕਦੇ ਹਨ। ਨੰਬਰ ਜਾਰੀ ਕਰਦਿਆਂ ਸਰਕਾਰ ਨੇ ਕਿਹਾ ਕਿ ਜੇਕਰ ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ ਜਾਂ ਉਨ੍ਹਾਂ ਨੂੰ ਮਹਿੰਗੀ ਰੇਤਾ ਦਿੱਤੀ ਜਾ ਰਹੀ ਹੈ ਤਾਂ ਉਹ ਇਸ ਨੰਬਰ ‘ਤੇ ਕਾਲ ਕਰਕੇ ਸ਼ਿਕਾਇਤ ਕਰਨ। ਜਿਸ ਤੋਂ ਬਾਅਦ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਧ ਰਹੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਇਹ ਕੋਈ ਪਹਿਲੀ ਕਾਰਵਾਈ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਰੋਪੜ ਦੇ ਖੇੜਾ ਕਲਮੋਟ ਵਿੱਚ ਵੀ ਕਰੱਸ਼ਰਾਂ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਮਾਈਨਿੰਗ ਅਫ਼ਸਰਾਂ ਨੂੰ ਸਸਪੈਂਡ ਵੀ ਕੀਤਾ ਜਾ ਚੁੱਕਾ ਹੈ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇੱਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ।

 

Exit mobile version