Nation Post

Big Breaking: ਮਾਨ ਸਰਕਾਰ ਦਾ ਵੱਡਾ ਫੈਸਲਾ, ਇਸ ਵਾਰ ਕਾਗਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ

cm mann

cm mann

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਈ-ਗਵਰਨੈਂਸ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਪੇਪਰ ਰਹਿਤ ਹੋਵੇਗਾ। ਜਿਸ ਕਾਰਨ ਖਜ਼ਾਨੇ ਨੂੰ ਕਰੀਬ 21 ਲੱਖ ਰੁਪਏ ਅਤੇ 34 ਟਨ ਕਾਗਜ਼ ਦੀ ਬੱਚਤ ਹੋਵੇਗੀ। ਯਾਨੀ ਕਰੀਬ 814-834 ਦਰੱਖਤ ਰਹਿ ਜਾਣਗੇ। ਸੀਐਮ ਮਾਨ ਨੇ ਆਪਣੇ ਟਵਿਟਰ ‘ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਸਰਕਾਰ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਹੈ।

Exit mobile version