Nation Post

Big Breaking: ਮਾਨ ਸਰਕਾਰ ਦੀ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ‘ਚ ਕੱਢਿਆਂ 1690 ਭਰਤੀਆਂ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਰਾਹਤ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਦਰਅਸਲ, ਨੌਕਰੀਆਂ ਬਾਰੇ ਵੱਡਾ ਫੈਸਲਾ ਕਰਦੇ ਹੋਏ ਮਾਨ ਸਰਕਾਰ ਨੇ 1690 ਲਾਈਨਮੈਨ ਦੀ ਭਰਤੀ ਕੱਢੀ ਹੈ। ਜੀ ਹਾਂ, ਬੇਰੁਜ਼ਗਾਰ ਨੌਜਵਾਨਾਂ ਲਈ ਮਾਨ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਕੱਢੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸੰਬੰਧੀ ਪੂਰੀ ਜਾਣਕਾਰੀ 30 ਅਪ੍ਰੈਲ ਤੋਂ ਬਾਅਦ ਪੀਐਸਪੀਸੀਐਲ ਦੀ ਵੈੱਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ।

Exit mobile version