Nation Post

Big Breaking: ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਜਗਰੂਪ ਰੂਪਾ ‘ਤੇ ਮਨਪ੍ਰੀਤ ਮੰਨੂ ਪੁਲਿਸ ਨਾਲ ਮੁਕਾਬਲੇ ‘ਚ ਹੋਏ ਢੇਰ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ 3 ਸ਼ਾਰਪ ਸ਼ੂਟਰਾਂ ਨੂੰ ਘੇਰ ਲਿਆ। ਅਟਾਰੀ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ 5 ਘੰਟੇ ਤੱਕ ਮੁਕਾਬਲਾ ਚੱਲਿਆ। ਇਸ ਦੇ ਨਾਲ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਵੱਲੋਂ ਮੁਕਾਬਲੇ ਵਿੱਚ ਦੋ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਮਾਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਕੁਝ ਦਿਨਾਂ ਤੋਂ ਸਿੱਧੂ ਮੂਸੇਵਾਲਾ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਸਰ ਦੇ ਖੇਤਰ ਵਿੱਚ ਕੁਝ ਹਿਲਜੁਲ ਦੇਖੀ। ਇਸ ਤੋਂ ਬਾਅਦ ਟੀਮ ਨੇ ਉੱਥੇ ਪਹੁੰਚ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਨੂੰ ਆਤਮ ਸਪਰਮਣ ਕਰਨ ਲਈ ਕਿਹਾ ਪਰ ਦੋਸ਼ੀਆਂ ਵੱਲੋਂ ਫਾਈਰਿੰਗ ਸ਼ੁਰੂ ਕਰ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਅਤੇ ਦੋਸ਼ੀਆਂ ਦੀ ਮੁੱਠਭੇੜ ਵਿਚਕਾਰ ਸ਼ਾਰਪ ਸ਼ੂਟਰ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਮਾਰੇ ਗਏ। ਉੱਥੇ ਹੀ ਪੁਲਿਸ ਦੀ ਟੀਮ ਨੇ ਇੱਕ ਏਕੇ-47 ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ। ਹਾਲਾਂਕਿ ਪੁਲਿਸ ਵੱਲੋਂ ਇਸਦੀ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Exit mobile version