Nation Post

ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਸਿਆਸੀ ਪਾਰਟੀਆਂ ਨੂੰ ਵੱਡੀ ਰਾਹਤ, ਜਾਣੋ ਨਵੇਂ ਰੂਲ

ਚੋਣ ਕਮਿਸ਼ਨ ਨੇ ਕੋਰੋਨਾ ਕਰਕੇ ਲਾਈਆਂ ਪਾਬੰਦੀਆਂ ਤੋਂ ਸਿਆਸੀ ਪਾਰਟੀਆਂ ਨੂੰ ਕੁਝ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਸਿਆਸੀ ਪਾਰਟੀਆਂ ਹੁਣ ਇੱਕ ਹਜ਼ਾਰ ਲੋਕਾਂ ਤੱਕ ਇਕੱਠ ਕਰਕੇ ਚੋਣ ਮੀਟਿੰਗਾਂ ਕਰ ਸਕਣਗੀਆਂ ਤੇ ਇਸ ਦੇ ਨਾਲ ਹੀ ਘਰ-ਘਰ ਪ੍ਰਚਾਰ ਲਈ 20 ਲੋਕ ਇਕੱਠੇ ਜਾ ਸਕਦੇ ਹਨ। ਉਂਝ ਵੱਡੀਆਂ ਰੈਲੀਆਂ ਉੱਪਰ 11 ਫਰਵਰੀ ਤੱਕ ਪਾਬੰਦੀ ਰਹੇਗੀ। ਪੰਜਾਬ ਵਿੱਚ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ। ਇਸ ਤੋਂ ਸਾਫ ਹੈ ਕਿ ਇਸ ਵਾਰ ਵੱਡੀਆਂ ਚੋਂ ਰੈਲੀਆਂ ਨਹੀਂ ਹੋਣਗੀਆਂ।

ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਨਡੋਰ ਵਿੱਚ 500 ਲੋਕਾਂ ਦੀ ਮੀਟਿੰਗ ਕਰਨ ਦੀ ਛੋਟ ਹੋਵੇਗੀ। ਦੱਸ ਦੇਈਏ ਕਿ ਡੋਰ ਟੂ ਡੋਰ ਪ੍ਰਚਾਰ ਲਈ ਹੁਣ 10 ਦੀ ਬਜਾਏ 20 ਲੋਕ ਜਾ ਸਕਦੇ ਹਨ। ਇਸ ਤੋਂ ਇਲਾਵਾ 300 ਦੀ ਬਜਾਏ 500 ਲੋਕ ਇਨਡੋਰ ਮੀਟਿੰਗ ਕਰ ਸਕਣਗੇ। ਯਾਦ ਰਹੇ ਕੋਰੋਨਾ ਕਾਰਨ ਚੋਣ ਕਮਿਸ਼ਨ ਨੇ ਪਾਬੰਦੀ ਲਗਾਈ ਸੀ।

ਦੱਸ ਦਈਏ ਕਿ ਸਿਆਸੀ ਪਾਰਟੀਆਂ ਚੋਣ ਕਮਿਸ਼ਨ ਤੋਂ ਲਗਾਤਾਰ ਵੱਡੀਆਂ ਰੈਲੀਆਂ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਵੱਡੀਆਂ ਰੈਲੀਆਂ ਉੱਪਰ ਪਾਬੰਦੀ ਜਾਰੀ ਰੱਖੀ ਹੈ।

Exit mobile version