Nation Post

Big News: ਪੰਜਾਬ ‘ਚ 1 ਜੁਲਾਈ ਤੋਂ 300 ਯੂਨਿਟ ਬਿਜਲੀ ਮਿਲੇਗੀ ਮੁਫ਼ਤ, CM ਮਾਨ ਅੱਜ ਕਰਨਗੇ ਐਲਾਨ

bhagwant mann

bhagwant mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। CM ਮਾਨ ਅੱਜ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰਨਗੇ। ਸਰਕਾਰ ਦਾ ਇਹ ਫੈਸਲਾ 1 ਜੁਲਾਈ ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ ਮਹੀਨਾ ਪੂਰਾ ਹੋ ਰਿਹਾ ਹੈ। ਇਸ ਕਾਰਨ ਸਰਕਾਰ ਆਪਣੇ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਲੋਕਾਂ ਨੂੰ ਇਹ ਤੋਹਫ਼ਾ ਦੇਣ ਜਾ ਰਹੀ ਹੈ। ਇਸਦੇ ਨਾਲ ਹੀ ਪੰਜਾਬ ਸੀ ਐਮ ਮਾਨ ਹੋਰ ਵੀ ਵੱਡੇ ਐਲਾਨ ਕਰ ਸਕਦੇ ਹਨ।


ਜਾਣਕਾਰੀ ਲਈ ਦੱਸ ਦੇਈਏ ਕਿ ਇਸਦੀ ਜਾਣਕਾਰੀ ‘ਆਪ’ ਬੁਲਾਰੇ ਨੀਲ ਗਰਗ ਨੇ ਟਵਿੱਟਰ ਹੈਂਡਲ ਉੱਪਰ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰ ਲਿਖਿਆ- Big Breaking-1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ।


ਦੂਜੇ ਟਵੀਟ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬੀਓ, ਬਸ ਕੁਝ ਘੰਟਿਆਂ ਦਾ ਇੰਤਜ਼ਾਰ ਹੋਰ, ਵੱਡਾ ਐਲਾਨ ਹੋਣ ਵਾਲਾ ਹੈ।

 

Exit mobile version