Nation Post

ਦੀਪ ਸਿੱਧੂ ਹਾਦਸੇ ‘ਚ ਹੋਇਆ ਵੱਡਾ ਖੁਲਾਸਾ, ਹਾਦਸਾ ਸੀ ਜਾ ਸਾਜਿਸ਼ ?

26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਜ਼ਮਾਨਤ ‘ਤੇ ਰਿਹਾਅ ਹੋਏ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਸੜਕ ਹਾਦਸਾ ਕੁੰਡਲੀ ਮਾਨੇਸਰ ਐਕਸਪ੍ਰੈਸ ਵੇਅ ‘ਤੇ ਪਿਪਲੀ ਟੋਲ ਨੇੜੇ ਰਾਤ 9.30 ਵਜੇ ਵਾਪਰਿਆ। ਸਿੱਧੂ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੋਸ਼ੀ ਸਨ, ਜਦੋਂ ਕਿ ਉਹ ਜ਼ਮਾਨਤ ‘ਤੇ ਬਾਹਰ ਸਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੀਪ ਸਿੱਧੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੀ ਸਕਾਰਪੀਓ ਕਾਰ ਅੱਗੇ ਜਾ ਰਹੇ ਟਰਾਲੇ ਨਾਲ ਟਕਰਾ ਗਈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਦਿੱਲੀ ਤੋਂ ਬਠਿੰਡਾ ਜਾ ਰਿਹਾ ਸੀ। ਦੀਪ ਸਿੱਧੂ ਦੀ ਮਹਿਲਾ ਦੋਸਤ ਵਾਲ-ਵਾਲ ਬਚ ਗਈ। ਮਹਿਲਾ ਦੋਸਤ ਦਾ ਨਾਂ ਰੀਨਾ ਦੱਸਿਆ ਜਾ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਸੋਨੀਪਤ ਪੁਲਸ ਮੌਕੇ ‘ਤੇ ਪਹੁੰਚ ਗਈ। ਸੋਨੀਪਤ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਇਹ ਹਾਦਸਾ ਸੋਨੀਪਤ ਖਰਖੋਦਾ ਥਾਣਾ ਖੇਤਰ ਅਧੀਨ ਹੋਇਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੋਨੀਪਤ ਭੇਜ ਦਿੱਤਾ ਹੈ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸੋਨੀਪਤ ਪੁਲਿਸ ਹਾਦਸੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਲਾਲ ਕਿਲੇ ਦੀ ਹਿੰਸਾ ਵਿੱਚ ਪੁਲਿਸ ਨੇ ਕੁੱਲ 17 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ਵਿੱਚ ਦੀਪ ਸਿੱਧੂ ਮੁੱਖ ਮੁਲਜ਼ਮ ਸੀ। ਉਸ ‘ਤੇ ਲਾਲ ਕਿਲੇ ‘ਤੇ ਭੀੜ ਨੂੰ ਭੜਕਾਉਣ ਅਤੇ ਲਾਲ ਕਿਲੇ ‘ਤੇ ਤਿਰੰਗਾ ਉਤਾਰ ਕੇ ਨਿਸ਼ਾਨ ਸਾਹਿਬ ਲਹਿਰਾਉਣ ਦਾ ਦੋਸ਼ ਸੀ। ਉਸ ਵਿਰੁੱਧ 26 ਜਨਵਰੀ 2021 ਨੂੰ ਕੋਤਵਾਲੀ ਥਾਣੇ ਵਿੱਚ ਯੂਏਪੀਏ ਅਤੇ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਉਸ ਸਮੇਂ ਦਿੱਲੀ ਪੁਲਿਸ ਨੇ ਸਿੱਧੂ ਦੀ ਗ੍ਰਿਫ਼ਤਾਰੀ ‘ਤੇ ਇੱਕ ਲੱਖ ਦਾ ਇਨਾਮ ਰੱਖਿਆ ਸੀ। ਦੀਪ ਨੂੰ ਫਰਵਰੀ 2021 ਵਿੱਚ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਅਪ੍ਰੈਲ 2021 ‘ਚ ਉਨ੍ਹਾਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ।

Exit mobile version