Monday, February 24, 2025
HomeCrimeBJP announced 3 more candidates from Punjab for the Lok Sabha electionsਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 3 ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 3 ਹੋਰ ਉਮੀਦਵਾਰ ਐਲਾਨੇ

 

ਨਵੀਂ ਦਿੱਲੀ (ਸਾਹਿਬ): ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਤਿੰਨ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਨੂੰ ਹਿੰਦੂ ਚਿਹਰੇ ਵਜੋਂ ਟਿਕਟ ਦਿੱਤੀ ਗਈ ਹੈ। ਸੁਭਾਸ਼ ਸ਼ਰਮਾ ਦੀ ਇਹ ਪਹਿਲੀ ਚੋਣ ਹੈ।

 

  1. ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਸੀਟ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
    ਫ਼ਤਹਿਗੜ੍ਹ ਸਾਹਿਬ ਸੀਟ ਲਈ ਭਾਜਪਾ ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿੱਚ ਕਾਂਗਰਸ, ਆਪ ਅਤੇ ਅਕਾਲੀ ਦਲ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
  2. ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
  3. ਇਸ ਤੋਂ ਬਾਅਦ ਦੂਸਰੀ ਸੂਚੀ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਭਾਜਪਾ ਨੇ ਟਿਕਟ ਦਿੱਤੀ ਹੈ।
RELATED ARTICLES

Most Popular

Recent Comments