ਨਵੀਂ ਦਿੱਲੀ (ਹਰਮੀਤ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੁਝ ਦਿਨ ਪਹਿਲਾਂ ਅਮਰੀਕਾ ਵਿੱਚ ਸਿੱਖ ਭਾਈਚਾਰੇ ਨੂੰ ਲੈ ਕੇ ਬਿਆਨ ਦਿੱਤਾ ਸੀ। ਰਾਹੁਲ ਦੇ ਇਸ ਬਿਆਨ ਨਾਲ ਸਿਆਸੀ ਖਲਬਲੀ ਮਚ ਗਈ ਹੈ। ਰਾਹੁਲ ਗਾਂਧੀ ਦੇ ਬਿਆਨ ‘ਤੇ ਦੇਸ਼ ਦੇ ਸਿੱਖ ਭਾਈਚਾਰੇ ਦੇ ਕਈ ਲੋਕਾਂ ਨੇ ਇਤਰਾਜ਼ ਪ੍ਰਗਟਾਇਆ ਹੈ। ਹੁਣ ਇੱਕ ਤਾਜ਼ਾ ਮਾਮਲੇ ਵਿੱਚ ਇੱਕ ਕਾਂਗਰਸੀ ਆਗੂ ਨੂੰ ਖੁੱਲ੍ਹੇਆਮ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਾਂਗਰਸ ਪਾਰਟੀ ਨੇ ਇਹ ਧਮਕੀ ਦੇਣ ਵਾਲੇ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਕਾਂਗਰਸ ਨੇ ਦਿੱਲੀ ਭਾਜਪਾ ਨੇਤਾ ਅਤੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਦਾ ਵੀਡੀਓ ਜਾਰੀ ਕੀਤਾ ਹੈ। ਭਾਜਪਾ ਸਮਰਥਿਤ ਸਿੱਖ ਸੈੱਲ ਨੇ ਬੁੱਧਵਾਰ ਨੂੰ ਸੋਨੀਆ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਇਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂ ਤਰਵਿੰਦਰ ਸਿੰਘ ਮਰਵਾਹ ਨੇ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵੀਡੀਓ ‘ਚ ਭਾਜਪਾ ਨੇ ਕਿਹਾ ਕਿ ਰਾਹੁਲ ਗਾਂਧੀ ਬਾਜ਼ ਆ ਜਾ, ਨਹੀਂ ਤਾਂ ਭਵਿੱਖ ‘ਚ ਤੇਰਾ ਵੀ ਉਹੀ ਹਾਲ ਹੋਵੇਗਾ, ਜੋ ਤੇਰੀ ਦਾਦੀ ਦਾ ਹੋਇਆ ਸੀ। ਕਾਂਗਰਸ ਨੇ ਭਾਜਪਾ ਨੇਤਾ ‘ਤੇ ਦੇਸ਼ ਦੇ ਵਿਰੋਧੀ ਧਿਰ ਦੇ ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਸੀ।” ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।