Monday, February 24, 2025
HomePoliticsBJP's election manifesto committee will release its manifesto on April 14ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ 14 ਅਪ੍ਰੈਲ ਨੂੰ ਜਾਰੀ ਕਰੇਗੀ ਆਪਣਾ ਚੋਣ...

ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ 14 ਅਪ੍ਰੈਲ ਨੂੰ ਜਾਰੀ ਕਰੇਗੀ ਆਪਣਾ ਚੋਣ ਮਨੋਰਥ ਪੱਤਰ

 

ਨਵੀਂ ਦਿੱਲੀ (ਸਾਹਿਬ)— ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਚ ਜੁਟੀਆਂ ਹੋਈਆਂ ਹਨ। ਪਹਿਲੇ ਪੜਾਅ ਦੀਆਂ ਚੋਣਾਂ ਵੀ ਕੁਝ ਦਿਨਾਂ ਬਾਅਦ ਹੋਣੀਆਂ ਹਨ। ਕਈ ਪਾਰਟੀਆਂ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵੀ ਜਾਰੀ ਕਰ ਦਿੱਤੇ ਹਨ।

 

  1. ਇਸ ਸਭ ਦੇ ਵਿਚਕਾਰ ਸੂਤਰਾਂ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ 14 ਅਪ੍ਰੈਲ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਸ ਸਬੰਧੀ ਪੀਐਮ ਮੋਦੀ ਦੀ ਉੱਚ ਪੱਧਰੀ ਮੀਟਿੰਗ ਵੀ ਹੋਣੀ ਹੈ। ਭਾਜਪਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਮੀਟਿੰਗ ਕਰੇਗੀ। ਇਸ ਬੈਠਕ ‘ਚ ਪੀਐੱਮ ਦੇ ਨਾਲ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ ਅਤੇ ਅਸ਼ਵਨੀ ਵੈਸ਼ਨਵ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਹੀ ਭਾਜਪਾ ਦੇ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
  2. ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਨੇ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਿੱਚ ਕੁੱਲ 27 ਮੈਂਬਰ ਸ਼ਾਮਲ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਨਿਰਮਲਾ ਸੀਤਾਰਮਨ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ ਜਦੋਂਕਿ ਪਿਊਸ਼ ਗੋਇਲ ਨੂੰ ਇਸ ਕਮੇਟੀ ਦਾ ਕੋ-ਕਨਵੀਨਰ ਬਣਾਇਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਇਸ ਕਮੇਟੀ ਵਿੱਚ 24 ਵਿਅਕਤੀਆਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ।
RELATED ARTICLES

LEAVE A REPLY

Please enter your comment!
Please enter your name here

Most Popular

Recent Comments