Nation Post

BREAKING: ‘ਆਪ’ ਪੰਜਾਬ ਵੱਲੋਂ ਬੁਲਾਰਿਆਂ ਦੀ ਸੂਚੀ ਜਾਰੀ, 28 ਆਗੂਆਂ ਦੇ ਨਾਮ ਸ਼ਾਮਲ

AAp

AAp

ਨਵੀਂ ਦਿੱਲੀ: ਪੰਜਾਬ ਵਿੱਚ ਆਪਣੀ ਜ਼ਬਰਦਸਤ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੋਰ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਲਈ ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 28 ਨੇਤਾਵਾਂ ਦੇ ਨਾਂ ਸ਼ਾਮਲ ਹਨ।

ਹਰਚੰਦ ਸਿੰਘ ਬਰਸਾਤ ਵੱਲੋਂ ਟਵੀਟ ਕਰ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ- ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਪਾਰਟੀ ਦੇ ਬੁਲਾਰਿਆਂ ਦਾ ਐਲਾਨ ਕੀਤਾ। ਦੱਸ ਦੇਈਏ ਕਿ ਹਰਚੰਦ ਬਰਸਾਤ ਨੂੰ ਨਿਗਮ ਚੋਣਾਂ ਦੀ ਰਣਨੀਤੀ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

Exit mobile version