ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-22 ਵਿੱਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸੈਕਟਰ-22 ਸਥਿਤ ਇਕ ਹੋਟਲ ਵਿਚ ਦੋ ਪੁਲਸ ਮੁਲਾਜ਼ਮ ਠਹਿਰੇ ਹੋਏ ਸਨ। ਸਵੇਰੇ 5.30 ਵਜੇ ਹੋਟਲ ਦੇ ਕਰਮਚਾਰੀਆਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ’ਤੇ ਪੁੱਜੀ ਪੁਲੀਸ ਨੇ ਗੋਲੀ ਲੱਗਣ ਕਾਰਨ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਮੌਕੇ ਤੋਂ ਏਕੇ-47 ਬਰਾਮਦ ਕੀਤੀ ਗਈ ਹੈ।
ਦੱਸ ਦੇਈਏ ਕਿ ਜ਼ਖਮੀ ਪੁਲਸ ਕਰਮਚਾਰੀ ਦੀਪਕ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਸੈਕਟਰ-17 ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਪੁਲਸ ਮੁਲਾਜ਼ਮ ਦੇ ਪੇਟ ‘ਚੋਂ ਲੰਘੀ ਹੈ। ਚੰਡੀਗੜ੍ਹ ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਗਲਤੀ ਨਾਲ ਚਲਾਈ ਗਈ ਜਾਂ ਲੜਾਈ ਤੋਂ ਬਾਅਦ ਮਾਰੀ ਗਈ।