ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਹਾਈਕਮਾਂਡ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਾਮਲਾ ਹੁਣ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੱਕ ਵੀ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੱਜ ਸਿੱਧੂ ਖਿਲਾਫ ਕਾਰਵਾਈ ਕਰਨ ਲਈ ਕਮੇਟੀ ਦੀ ਮੀਟਿੰਗ 5 ਵਜੇ ਹੋਣੀ ਸੀ ਪਰ ਹੁਣ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਮੇਟੀ ਦੇ ਇੱਕ ਮੈਂਬਰ ਵੱਲੋਂ ਇਤਰਾਜ਼ ਉਠਾਉਣ ਮਗਰੋਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਕਾਂਗਰਸ ਦੇ ਸੰਵਿਧਾਨ ਮੁਤਾਬਕ ਪ੍ਰਕਿਰਿਆ ਦੀ ਪਾਲਣਾ ਨਾ ਕਰਨ ਕਾਰਨ ਮੁਲਤਵੀ ਕੀਤੀ ਗਈ ਹੈ। ਹੁਣ ਇਹ ਮੀਟਿੰਗ ਸੂਬਾ ਕਮੇਟੀ ਵੱਲੋਂ ਪੂਰੀ ਪ੍ਰਕਿਰਿਆ ਤੋਂ ਬਾਅਦ ਹੀ ਹੋਵੇਗੀ।