ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 27 ਜੂਨ ਤੱਕ ਪੁਲੀਸ ਰਿਮਾਂਡ ਦਿੱਤਾ ਹੈ। ਮਾਨਸਾ ਪਹੁੰਚ ਕੇ ਪੰਜਾਬ ਪੁਲਿਸ ਨੇ ਸਭ ਤੋਂ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ।… 7 ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਮਾਨਸਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ।
ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਰੱਖਿਆ ਗਿਆ ਅਤੇ ਉਥੋਂ ਸਖ਼ਤ ਸੁਰੱਖਿਆ ਹੇਠ ਮਾਨਸਾ ਲਿਜਾਇਆ ਗਿਆ। ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਬਿਸ਼ਨੋਈ ਨੂੰ ਰਾਤ ਨੂੰ ਹੀ ਮਾਨਸਾ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ।
ਕਾਬਿਲੇਗੌਰ ਹੈ ਕਿ ਲਾਰੈਂਸ ਬਿਸ਼ਨੋਈ ਉੱਪਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ। ਗਾਇਕ ਸਿੱਧੂ ਮੂਸੇਵਾਲਾ ਨੂੰ 29 ਜੂਨ ਦੀ ਸ਼ਾਮ ਕੁਝ ਅਣਪਛਾਣਤੇ ਲੋਕਾਂ ਦੁਆਰਾ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।