ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਖੁਲਾਸੇ ਹੋ ਰਹੇ ਹਨ। ਇੱਕ ਪਾਸੇ ਜਿੱਥੇ ਪੁਲਿਸ ਦੁਕਾਨ ‘ਤੇ ਗੋਲੀ ਚਲਾਉਣ ਵਾਲਿਆਂ ਨੂੰ ਫੜ ਰਹੀ ਹੈ, ਉੱਥੇ ਹੀ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਜਲਦ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆ ਸਕਦੀ ਹੈ।… ਇਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ ਹੈ। ਦੱਸ ਦੇਈਏ ਕਿ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ, ਜਦਕਿ ਬਿਸ਼ਨੋਈ ਨੇ ਵੀ ਆਪਣਾ ਗੁਨਾਹ ਕਬੂਲ ਕੀਤਾ ਸੀ ਕਿ ਉਸ ਦੇ ਗੈਂਗ ਨੇ ਮੂਸੇਵਾਲਾ ਦੀ ਹੱਤਿਆ ਕੀਤੀ ਸੀ।
ਪਟਿਆਲਾ ਹਾਊਸ ਕੋਰਟ ਵਿੱਚ ਕੀਤਾ ਜਾਵੇਗਾ ਪੇਸ਼
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਨਾਲ ਜੁੜੇ ਇੱਕ ਮਾਮਲੇ ਵਿੱਚ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਦਾ ਚਾਰ ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਉਸ ਨੂੰ ਅੱਜ ਦੁਪਹਿਰ 12 ਵਜੇ ਦੇ ਕਰੀਬ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।