ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਜਟ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਮਾਨ ਸਰਕਾਰ 27 ਜੂਨ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਦੱਸ ਦੇਈਏ ਕਿ ਸੂਬੇ ‘ਚ ਪਹਿਲੀ ਵਾਰ ਜਨਤਾ ਦੀ ਰਾਏ ਦੇ ਆਧਾਰ ‘ਤੇ ਬਜਟ ਬਣਾਇਆ ਗਿਆ ਹੈ।… ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ ਅਤੇ ਆਮ ਜਨਤਾ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਦੇ ਆਧਾਰ ‘ਤੇ ਬਜਟ ਪੇਸ਼ ਕੀਤਾ ਜਾਵੇਗਾ। ਸਾਰੇ ਪੰਜਾਬੀਆਂ ਨੂੰ ਸ਼ੁਭਕਾਮਨਾਵਾਂ!
ਸਾਰੇ ਪੰਜਾਬੀਆਂ ਨੂੰ ਵਧਾਈਆਂ!
ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAb
— Bhagwant Mann (@BhagwantMann) June 7, 2022
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ ਬਜਟ ‘ਚ ਲੋਕਾਂ ਤੋਂ ਸੁਝਾਅ ਮੰਗੇ ਸਨ, ਜਿਨ੍ਹਾਂ ਦੇ ਆਧਾਰ ‘ਤੇ ਬਜਟ ਤਿਆਰ ਕੀਤਾ ਜਾ ਰਿਹਾ ਹੈ। ਲੋਕਾਂ ਨੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੀਐਲਯੂ ਲਈ ਬਣਾਏ ਨਿਯਮਾਂ ਨੂੰ ਸਰਲ ਬਣਾਉਣ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ, ਨੌਕਰੀਆਂ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਰਗੇ ਸੁਝਾਅ ਦਿੱਤੇ ਹਨ। ਹੁਣ ਪੰਜਾਬ ਸਰਕਾਰ ਬਜਟ ਰਾਹੀਂ ਕਿਸ ਤਰ੍ਹਾਂ ਜਨਤਾ ਦੀ ਭਲਾਈ ਕਰਦੀ ਹੈ ਇਹ ਤਾਂ ਸਮਾਂ ਹੀ ਦੱਸੇਗਾ।