ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਮਤਭੇਦ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸਿਫਾਰਿਸ਼ ‘ਤੇ ਪਾਰਟੀ ਹਾਈਕਮਾਂਡ ਨੂੰ ਪੱਤਰ ਭੇਜਿਆ ਹੈ। ਜਿਸ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਹਰੀਸ਼ ਚੌਧਰੀ ਨੇ ਇਸ ਪੱਤਰ ਵਿੱਚ ਲਿਖਿਆ ਹੈ ਕਿ ਵਿਧਾਨ ਸਭਾ ਚੋਣਾਂ ਦੇ ਸਮੇਂ ਤੋਂ ਹੀ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਜਦੋਂ ਚੋਣਾਂ ਦੌਰਾਨ ਪਾਰਟੀ ਸਰਕਾਰ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਉਦੋਂ ਵੀ ਸਿੱਧੂ ਮੌਜੂਦਾ ਕਾਂਗਰਸ ਸਰਕਾਰ ‘ਤੇ ਲਗਾਤਾਰ ਚੁਟਕੀ ਲੈ ਰਹੇ ਸਨ ਅਤੇ ਹੁਣ ਜਨਤਕ ਤੌਰ ‘ਤੇ ਸਿੱਧੂ ਅਜਿਹੇ ਲੋਕਾਂ ਨੂੰ ਮਿਲ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਪੱਖੀ ਨਹੀਂ ਕਿਹਾ ਜਾ ਸਕਦਾ।