Nation Post

Breaking: ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ

ਅੰਮ੍ਰਿਤਸਰ: ਪੁਲਿਸ ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਦਾ 8 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਲਾਰੈਂਸ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਪੁੱਛਗਿੱਛ ਕੀਤੀ ਗਈ।… ਦੱਸ ਦੇਈਏ ਕਿ ਕੰਧੋਵਾਲੀਆ ਕਤਲ ਕੇਸ ਵਿੱਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਅਤੇ ਇੱਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੀ ਲਾਰੈਂਸ ਬਿਸ਼ਨੋਈ ਦਾ ਨਾਮ ਆਇਆ। ਰਿਮਾਂਡ ‘ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਮਾਨਯੋਗ ਸੁਪਰੀਮ ਕੋਰਟ ‘ਚ ਰਿੱਟ ਪਟੀਸ਼ਨ ਦਾਇਰ ਕੀਤੀ ਹੈ। ਵਕੀਲ ਵਿਸ਼ਾਲ ਚੋਪੜਾ ਨੇ ਲਾਰੇਂਸ ਬਿਸ਼ਨੋਈ ਮਾਮਲੇ ‘ਚ ਪੰਜਾਬ ਪੁਲਿਸ ‘ਤੇ ਕਾਨੂੰਨ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਦੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।

Exit mobile version