ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਬਿਸ਼ਨੋਈ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। …ਹਾਲਾਂਕਿ, ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਕਿਹਾ ਸੀ ਕਿ ਇਸ ਤੋਂ ਪਹਿਲਾਂ ਵੀ ਇੱਕ ਹੋਰ ਮਾਮਲੇ ਵਿੱਚ ਹਾਈ ਕੋਰਟ ਤੋਂ ਰਾਹਤ ਮਿਲੀ ਹੈ।…
ਦੱਸ ਦੇਈਏ ਕਿ ਲਾਰੇਂਸ ਬਿਸ਼ਰੋਈ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਵਿੱਚ ਵੱਡਾ ਖੁਲਾਸਾ ਕੀਤਾ ਸੀ। ਲਾਰੈਂਸ ਨੇ ਦੱਸਿਆ ਕਿ ਉਸ ਦੇ ਇਸ਼ਾਰੇ ‘ਤੇ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਮਾਰਿਆ ਸੀ। ਕਤਲ ਦੀ ਸਾਜ਼ਿਸ਼ ਤਿੰਨ ਮਹੀਨੇ ਪਹਿਲਾਂ ਰਚੀ ਗਈ ਸੀ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਉਸ ਦੇ ਗੈਂਗ ਦੇ ਮੈਂਬਰ ਵਿੱਕੀ ਮਿੱਡੂਖੇੜਾ ਦਾ ਪਿਛਲੇ ਸਾਲ 7 ਅਗਸਤ ਨੂੰ ਮੋਹਾਲੀ ‘ਚ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਦੇ ਕਤਲ ਦਾ ਦੋਸ਼ੀ ਸਿੱਧੂ ਮੂਸੇਵਾਲਾ ਕੋਲ ਰਹਿ ਰਿਹਾ ਸੀ। ਇਸ ਦਾ ਬਦਲਾ ਲੈਣ ਲਈ ਮੂਸੇਵਾਲਾ ਨੂੰ ਮਾਰ ਦਿੱਤਾ ਗਿਆ।
ਜਾਣਕਾਰੀ ਲਈ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਪਹਿਲਾਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਪਰ ਅਦਾਲਤ ਨੇ ਇਸ ਪਟੀਸ਼ਨ ਉੱਪਰ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰ ਕਾਰਨ ਉਸਨੇ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਈ। ਜਿਸਨੂੰ ਕੋਰਟ ਵੱਲੋਂ ਕਾਰਜ ਕਰ ਦਿੱਤਾ ਗਿਆ।