ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਜਿਸ ਕਾਰਨ ਦਿੱਲੀ ਵਿੱਚ ਫਿਰ ਤੋਂ ਸਖਤ ਪਾਬੰਦੀਆਂ ਲੱਗ ਸਕਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਫਿਰ ਤੋਂ ਮਾਸਕ ਨੂੰ ਲਾਜ਼ਮੀ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ ਮਾਸਕ ਨਾ ਪਹਿਨਣ ‘ਤੇ 500 ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਬੈਠਕ ਚੱਲ ਰਹੀ ਹੈ ਅਤੇ ਕੋਰੋਨਾ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਲਈ ਇਹ ਕਦਮ ਚੁੱਕੇ ਜਾ ਸਕਦੇ ਹਨ। ਹਾਲਾਂਕਿ ਸਕੂਲ ਬੰਦ ਨਹੀਂ ਕੀਤੇ ਜਾਣਗੇ।
ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਰਾਜਧਾਨੀ ‘ਚ ਕੋਰੋਨਾ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਇਸ ਤੋਂ ਇਲਾਵਾ ਡਿਪਟੀ ਸੀਐਮ ਮਨੀਸ਼ ਸਿਸੋਦੀਆ (Manish Sisodia) ਪਹਿਲਾਂ ਹੀ ਸਕੂਲਾਂ ਬਾਰੇ ਐਸਓਪੀ ਜਾਰੀ ਕਰ ਚੁੱਕੇ ਹਨ। ਸੂਤਰਾਂ ਮੁਤਾਬਕ ਡੀਡੀਐਮਏ ਦੀ ਮੀਟਿੰਗ ਵਿੱਚ ਮਾਸਕ ਲਾਜ਼ਮੀ ਕਰਨ ‘ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ, DDMA ਮਾਸਕ ਨਾ ਪਹਿਨਣ ‘ਤੇ 500 ਰੁਪਏ ਦੇ ਜੁਰਮਾਨੇ ਦੇ ਨਿਯਮ ਨੂੰ ਦੁਬਾਰਾ ਲਾਗੂ ਕਰ ਸਕਦਾ ਹੈ। ਡੀਡੀਐਮਏ ਦੀ ਮੀਟਿੰਗ ਵਿੱਚ ਟੈਸਟਿੰਗ ਅਤੇ ਟੀਕਾਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ