Nation Post

Breaking: ਪਟਿਆਲਾ ‘ਚ ਵਾਪਰੀ ਘਟਨਾ ‘ਤੇ CM ਮਾਨ ਨੇ ਬੁਲਾਈ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ

cm mann

cm mann

Patiala Violence: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਡੀਜੀਪੀ ਅਤੇ ਸਾਰੇ ਉੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਮਾਮਲੇ ਦੀ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਨੇ ਟਵੀਟ ਕਰ ਕਿਹਾ – ਪਟਿਆਲਾ ‘ਚ ਹੋਈ ਘਟਨਾ ‘ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।

ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਦੀ ਝੜਪ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰਫਿਊ ਲਗਾ ਦਿੱਤਾ ਹੈ। ਸ਼ਹਿਰ ਵਿੱਚ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਅੱਜ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ਹਿਰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਝੜਪ ਤੋਂ ਬਾਅਦ ਸਰਕਾਰ ਵੀ ਹਰਕਤ ਵਿੱਚ ਹੈ।

Exit mobile version