Nation Post

BREAKING: ਪੰਜਾਬ ਕੈਬਨਿਟ: ਮਾਨ ਸਰਕਾਰ ਅੱਜ ਲੈ ਸਕਦੀ ਹੈ ਵੱਡੇ ਫੈਸਲੇ, ਰਾਸ਼ਨ ਦੀ ਹੋਮ ਡਿਲੀਵਰੀ ‘ਤੇ ਲੱਗ ਸਕਦੀ ਹੈ ਮੋਹਰ

cm mann

cm mann

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਸਵੇਰੇ 10.30 ਵਜੇ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ‘ਚ ਸਰਕਾਰ ਕਈ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ। ਸਰਕਾਰ ਐਮਨੈਸਟੀ ਸਕੀਮ ਨੂੰ ਹਰੀ ਝੰਡੀ ਦੇ ਸਕਦੀ ਹੈ, ਜਿਸ ਵਿੱਚ ਰਾਸ਼ਨ ਦੀ ਹੋਮ ਡਿਲੀਵਰੀ, ਨੌਕਰੀਆਂ ਦਾ ਤੋਹਫ਼ਾ ਸ਼ਾਮਲ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾਂ ਵੱਲੋਂ ਖੁਦ ਟੈਕਸ ਅਦਾ ਕਰਨ ਬਾਰੇ ਵੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

Exit mobile version