Friday, November 15, 2024
HomePunjabBREAKING: ਪੰਜਾਬ ਕੈਬਨਿਟ: ਮਾਨ ਸਰਕਾਰ ਨੇ ਟਰਾਂਸਪੋਰਟਰਾਂ ਨੂੰ ਦਿੱਤੀ ਵੱਡੀ ਰਾਹਤ, ਜਾਣੋ...

BREAKING: ਪੰਜਾਬ ਕੈਬਨਿਟ: ਮਾਨ ਸਰਕਾਰ ਨੇ ਟਰਾਂਸਪੋਰਟਰਾਂ ਨੂੰ ਦਿੱਤੀ ਵੱਡੀ ਰਾਹਤ, ਜਾਣੋ ਹੋਰ ਕਿਸ-ਕਿਸ ਮੁੱਦੇ ਤੇ ਲਏ ਅਹਿਮ ਫੈਸਲੇ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਟਰਾਂਸਪੋਰਟਰਾਂ ਦੇ ਨਾਲ-ਨਾਲ ਸਰਕਾਰ ਨੇ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੀ ਕਈ ਅਹਿਮ ਫੈਸਲੇ ਲਏ ਹਨ। ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਕ ਵਿਧਾਇਕ-ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਤੀਜਾ ਫੈਸਲਾ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਨਾਲ ਹੀ 1 ਅਕਤੂਬਰ ਤੋਂ ਆਟੇ ਦਾ ਵਿਕਲਪ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਸ ਕੈਬਨਿਟ ਮੀਟਿੰਗ ਵਿੱਚ ਮੁਕਤਸਰ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ਦੇ ਨੁਕਸਾਨ ਦੀ ਸੂਰਤ ਵਿੱਚ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਲਈ ਕੁੱਲ 41.89 ਕਰੋੜ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ। ਇਸ ਵਿੱਚ 38.08 ਕਰੋੜ ਕਿਸਾਨਾਂ ਨੂੰ ਅਤੇ 03.81 ਕਰੋੜ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਲਈ ਫੀਸ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ ਵਧਾ ਕੇ 3 ਮਹੀਨੇ ਕਰ ਦਿੱਤੀ ਗਈ ਹੈ। ਯਾਨੀ ਕਿ ਉਹ ਕਿਸ਼ਤਾਂ ਵਿੱਚ ਫੀਸ ਅਦਾ ਕਰ ਸਕੇਗਾ।


ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੀਐਮ ਮਾਨ ਨੇ ਲਿਖਿਆ ਕਿ ਉਹ ਸਿਰਫ ਐਲਾਨ ਹੀ ਨਹੀਂ ਕਰਦੇ ਸਗੋਂ ਜੋ ਕਹਿੰਦੇ ਹਨ, ਉਹ ਵੀ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਦੀ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਅਹਿਮ ਫੈਸਲੇ ਕੀਤੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments