ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਟਰਾਂਸਪੋਰਟਰਾਂ ਦੇ ਨਾਲ-ਨਾਲ ਸਰਕਾਰ ਨੇ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੀ ਕਈ ਅਹਿਮ ਫੈਸਲੇ ਲਏ ਹਨ। ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਅੱਜ ਪੰਜਾਬ ਦੀ ਵਜਾਰਤ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਨੇ…ਜਿਹਨਾਂ ਦਾ ਵੇਰਵਾ ਇਹ ਹੈ…
1. ਵੱਖ ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ
2. ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ
3. ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)
4…
— Bhagwant Mann (@BhagwantMann) May 2, 2022
4. ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ
41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
38.08 ਕਰੋੜ- ਕਿਸਾਨਾਂ ਲਈ
03.81 ਕਰੋੜ- ਖੇਤ ਮਜ਼ਦੂਰਾਂ ਲਈ5. ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ ‘ਚ ਜਮਾ ਹੋ ਸਕੇਗੀ ਫੀਸ.
ਸਿਰਫ ਐਲਾਨ ਨਹੀਂ
ਜੋ ਕਹਿੰਦੇ ਹਾਂ, ਉਹ ਕਰਦੇ ਹਾਂ— Bhagwant Mann (@BhagwantMann) May 2, 2022
ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੀਐਮ ਮਾਨ ਨੇ ਲਿਖਿਆ ਕਿ ਉਹ ਸਿਰਫ ਐਲਾਨ ਹੀ ਨਹੀਂ ਕਰਦੇ ਸਗੋਂ ਜੋ ਕਹਿੰਦੇ ਹਨ, ਉਹ ਵੀ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਦੀ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਅਹਿਮ ਫੈਸਲੇ ਕੀਤੇ।