ਚੰਡੀਗੜ੍ਹ: ਪੰਜਾਬ ਬੋਰਡ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਹੁਣ ਇੰਤਜ਼ਾਰ ਖਤਮ ਹੋ ਗਿਆ ਹੈ। ਬੋਰਡ ਨੇ ਅੱਜ ਬਾਅਦ ਦੁਪਹਿਰ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਵੀ ਲੜਕੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਦੇ ਨਾਲ ਹੀ ਇਸ ਵਾਰ ਕੁੱਲ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ।… ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਦੀ ਅਰਸ਼ਦੀਪ ਕੌਰ ਪਹਿਲੇ ਸਥਾਨ ‘ਤੇ, ਮਾਨਸਾ ਦੀ ਅਰਸ਼ਪ੍ਰੀਤ ਕੌਰ ਦੂਜੇ ਸਥਾਨ ‘ਤੇ ਅਤੇ ਫਰੀਦਕੋਟ ਦੀ ਕੁਲਵਿੰਦਰ ਕੌਰ ਤੀਜੇ ਸਥਾਨ ‘ਤੇ ਰਹੀ ਹੈ।
ਇਸ ਤਰ੍ਹਾਂ ਚੈੱਕ ਕਰੋ ਪੰਜਾਬ ਬੋਰਡ 12ਵੀਂ ਦਾ ਨਤੀਜਾ
ਸਟੈਪ 1- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਸਟੈਪ 2- ਵੈੱਬਸਾਈਟ ‘ਤੇ ਦਿੱਤੇ ਗਏ ਰਿਜ਼ਲਟ ਲਿੰਕ ‘ਤੇ ਕਲਿੱਕ ਕਰੋ।
ਸਟੈਪ 3- ਉੱਥੇ ਬੇਨਤੀ ਕੀਤੇ ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।
ਸਟੈਪ 6- ਨਤੀਜੇ ਦੀ ਜਾਂਚ ਕਰਨ ਤੋਂ ਬਾਅਦ, ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟ ਆਊਟ ਲਓ।