Nation Post

Breaking: ਪੰਜਾਬ ਸਰਕਾਰ ਹੋਈ ਸਖ਼ਤ, ਬਿਜਲੀ ਚੋਰੀ ਰੋਕਣ ਲਈ ਸ਼ੁਰੂ ਕੀਤੀ “ਕੁੰਡੀ ਹਟਾਓ ਮੁਹਿੰਮ”

Bhagwant Mann

Bhagwant Mann

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਚੋਰੀ ਰੋਕਣ ਲਈ ਕੁੰਡੀ ਹਟਾਓ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਇੱਕ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ਤੇ ਬਿਜਲੀ ਚੋਰੀ ਕਰਨ ਵਾਲਿਆਂ ਖਿਲਾਫ ਸ਼ਿਕਾਇਤ ਕੀਤੀ ਜਾ ਸਕਦੀ ਹੈ। ਦਰਅਸਲ, ਲੋਕ 9646175770 ‘ਤੇ ਸ਼ਿਕਾਇਤ ਕਰ ਸਕਦੇ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਥਾਣਿਆਂ ਵਿੱਚ ਮੀਟਰ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਵਿੱਚ ਹਰ ਸਾਲ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੁੰਦੀ ਹੈ। ਜਿਸਨੂੰ ਦੇਖਦੇ ਹੋਏ ਹੁਣ ਮਾਨ ਸਰਕਾਰ ਵੱਲੋਂ ਇਸ ਮੁਹਿੰਮ ਦੇ ਜ਼ਰਿਏ ਬਿਜਲੀ ਚੋਰੀ ਕਰਨ ਵਾਲਿਆਂ ਤੇ ਰੋਕ ਲਗਾਈ ਜਾਵੇਗੀ।

Exit mobile version