Nation Post

Breaking: ਮਾਨ ਸਰਕਾਰ ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਹੋਈ ਸਖ਼ਤ, ਅਪਰਾਧਿਕ ਕਾਰਵਾਈ ਲਈ ਜਾਰੀ ਕੀਤੀ ਐਡਵਾਈਜ਼ਰੀ

bhagwant mann

bhagwant mann

ਚੰਡੀਗੜ੍ਹ: ਮਾਨ ਸਰਕਾਰ ਨੇ ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਬੋਰਵੈੱਲ ਬੰਦ ਨਾ ਹੋਣ ‘ਤੇ ਅਪਰਾਧਿਕ ਕਾਰਵਾਈ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ 3 ਦਿਨ ਪਹਿਲਾਂ ਹੁਸ਼ਿਆਰਪੁਰ ‘ਚ ਬੋਰਵੈੱਲ ‘ਚ ਡਿੱਗਣ ਨਾਲ ਬੱਚੇ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਸਰਕਾਰ ਨੇ ਸਖਤ ਕਦਮ ਚੁੱਕੇ ਹਨ।

ਹੁਸ਼ਿਆਰਪੁਰ ਕਾਂਡ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਕਾਫੀ ਸਖਤ ਹੋ ਗਈ ਹੈ। ਅਧਿਕਾਰੀਆਂ ਨੂੰ ਬੋਰਵੈੱਲ ਬੰਦ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਬੋਰਵੈੱਲ ਬੰਦ ਨਾ ਕੀਤਾ ਗਿਆ ਤਾਂ ਮਾਲਕ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।

Exit mobile version