Nation Post

Breaking: ਮਾਨ ਸਰਕਾਰ ਦਾ ਐਲਾਨ, ਪੰਜਾਬ ਦੇ ਕਿਸਾਨਾਂ ਲਈ 8 ਘੰਟੇ ਨਿਰਵਿਘਨ ਹੋਵੇਗੀ ਬਿਜਲੀ ਸਪਲਾਈ

Cm mann

Cm mann

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਤੋਂ ਬਾਅਦ ਹੁਣ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ।…. ਦਰਅਸਲ ਸੂਬੇ ‘ਚ ਭਲਕੇ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ ਅਤੇ ਇਸ ਦੇ ਲਈ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਵੀ ਪ੍ਰਬੰਧ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਭਲਕੇ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਹੈ। ਪਾਣੀ ਦਾ ਪੱਧਰ ਡਿੱਗਣਾ ਭਵਿੱਖ ਲਈ ਵੱਡਾ ਖ਼ਤਰਾ ਹੈ। ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਉਹ ਪਾਣੀ ਦੀ ਲੋੜ ਅਨੁਸਾਰ ਵਰਤੋਂ ਕਰਨ। ਸੁਚੇਤ ਰਹੋ। ਪਾਣੀ ਅਤੇ ਧਰਤੀ ਬਚਾਓ।

Exit mobile version